Sri Guru Granth Sahib

ਅੰਗ ੫੫੮

ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈਂ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥
ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥
ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥
ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਵਡਹੰਸੁ ਮਹਲਾ ੩ ॥
ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥
ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥
ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥
ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥
ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥

Ang 558

naa maneeaar na chooReeaa naa se va(n)guReeaahaa ||
jo seh ka(n)Th na lageeaa jalan s baahaReeaahaa ||
sabh saheeaa sahu raavan gieeaa hau dhaadhee kai dhar jaavaa ||
a(n)maalee hau kharee suchajee tai seh ek na bhaavaa ||
maaTh gu(n)dhaae(n)ee paTeeaa bhareeaai maag sa(n)dhoore ||
agai giee na ma(n)neeaa marau visoor visoore ||
mai rova(n)dhee sabh jag runaa ru(n)naRe vanahu pa(n)kheroo ||
eik na runaa mere tan kaa birahaa jin hau pirahu vichhoRee ||
supanai aaiaa bhee giaa mai jal bhariaa roi ||
aai na sakaa tujh kan piaare bhej na sakaa koi ||
aau sabhaagee needhaRe’e mat sahu dhekhaa soi ||
tai saahib kee baat j aakhai kahu naanak kiaa dheejai ||
sees vadde kar baisan dheejai vin sir sev kareejai ||
kiau na mareejai jeeaRaa na dheejai jaa sahu bhiaa viddaanaa ||1||3||
vaddaha(n)s mahalaa teejaa ghar pehilaa
ikOankaar satigur prasaadh ||
man mailai sabh kichh mailaa tan dhotai man hachhaa na hoi ||
eeh jagat bharam bhulaiaa viralaa boojhai koi ||1||
jap man mere too eko naam ||
satigur dheeaa mo kau eh nidhaan ||1|| rahaau ||
sidhaa ke aasan je sikhai i(n)dhree vas kar kamai ||
man kee mail na utarai haumai mail na jai ||2||
eis man kau hor sa(n)jam ko naahee vin satigur kee saranai ||
satagur miliaai ulaTee bhiee kahanaa kichhoo na jai ||3||
bhanat naanak satigur kau miladho marai gur kai sabadh fir jeevai koi ||
mamataa kee mal utarai ih man hachhaa hoi ||4||1||
vaddaha(n)s mahalaa teejaa ||
nadharee satagur seveeaai nadharee sevaa hoi ||
nadharee ih man vas aavai nadharee man niramal hoi ||1||
mere man chet sachaa soi ||
eko cheteh taa sukh paaveh fir dhookh na moole hoi ||1|| rahaau ||
nadharee mar kai jeeveeaai nadharee sabadh vasai man aai ||
nadharee hukam bujheeaai hukame rahai samai ||2||
jin jihavaa har ras na chakhio saa jihavaa jal jaau ||
an ras saadhe lag rahee dhukh paiaa dhoojai bhai ||3||
sabhanaa nadhar ek hai aape farak karei ||
naanak satagur miliaai fal paiaa naam vaddaiee dhei ||4||2||