Sri Guru Granth Sahib

ਅੰਗ ੫੬੧

ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥
ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥
ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥
ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥
ਵਡਹੰਸੁ ਮਹਲਾ ੪ ॥
ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥
ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥

Ang 561

gur pooraa melaavai meraa preetam hau vaar vaar aapane guroo kau jaasaa ||1|| rahaau ||
mai avagan bharapoor sareere ||
hau kiau kar milaa apane preetam poore ||2||
jin gunava(n)tee meraa preetam paiaa ||
se mai gun naahee hau kiau milaa meree maiaa ||3||
hau kar kar thaakaa upaav bahutere ||
naanak gareeb raakhahu har mere ||4||1||
vaddaha(n)s mahalaa chauthhaa ||
meraa har prabh su(n)dhar mai saar na jaanee ||
hau har prabh chhodd dhoojai lobhaanee ||1||
hau kiau kar pir kau milau iaanee ||
jo pir bhaavai saa sohaagan saiee pir kau milai siaanee ||1|| rahaau ||
mai vich dhos hau kiau kar pir paavaa ||
tere anek piaare hau pir chit na aavaa ||2||
jin pir raaviaa saa bhalee suhaagan ||
se mai gun naahee hau kiaa karee dhuhaagan ||3||
nit suhaagan sadhaa pir raavai ||
mai karamaheen kab hee gal laavai ||4||
too pir gunava(n)taa hau aauguniaaraa ||
mai niragun bakhas naanak vechaaraa ||5||2||
vaddaha(n)s mahalaa chauthhaa ghar doojaa
ikOankaar satigur prasaadh ||
mai man vaddee aas hare kiau kar har dharasan paavaa ||
hau jai puchhaa apane satagurai gur puchh man mugadh samajhaavaa ||
bhoolaa man samajhai gur sabadhee har har sadhaa dhiaae ||
naanak jis nadhar kare meraa piaaraa so har charanee chit laae ||1||
hau sabh ves karee pir kaaran je har prabh saache bhaavaa ||
so pir piaaraa mai nadhar na dhekhai hau kiau kar dheeraj paavaa ||
jis kaaran hau seegaar seegaaree so pir rataa meraa avaraa ||
naanak dhan dha(n)n dha(n)n sohaagan jin pir raaviaRaa sach savaraa ||2||
hau jai puchhaa sohaag suhaagan tusee kiau pir paiaRaa prabh meraa ||
mai uoopar nadhar karee pir saachai mai chhoddiaRaa meraa teraa ||
sabh man tan jeeau karahu har prabh kaa it maarag bhaine mileeaai ||
aapanaRaa prabh nadhar kar dhekhai naanak jot jotee raleeaai ||3||
jo har prabh kaa mai dhei sanehaa tis man tan apanaa dhevaa ||
nit pakhaa feree sev kamaavaa tis aagai paanee ddovaa(n) ||
nit nit sev karee har jan kee jo har har kathaa sunaae ||