Sri Guru Granth Sahib

ਅੰਗ ੫੬੪

ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥
ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥
ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥
ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥
ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥
ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥
ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥
ਵਡਹੰਸੁ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥
ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥

Ang 564

tudh aape kaaran aape karanaa ||
hukame ja(n)man hukame maranaa ||2||
naam teraa man tan aadhaaree ||
naanak dhaas bakhasees tumaaree ||3||8||
vaddaha(n)s mahalaa panjavaa ghar doojaa
ikOankaar satigur prasaadh ||
merai a(n)tar lochaa milan kee piaare hau kiau paiee gur poore ||
je sau khel khelaieeaai baalak reh na sakai bin kheere ||
merai a(n)tar bhukh na utarai a(n)maalee je sau bhojan mai neere ||
merai man tan prem pira(n)m kaa bin dharasan kiau man dheere ||1||
sun sajan mere preetam bhaiee mai melih mitr sukhadhaataa ||
oh jeea kee meree sabh bedhan jaanai nit sunaavai har keeaa baataa ||
hau ik khin tis bin reh na sakaa jiau chaatirak jal kau bilalaataa ||
hau kiaa gun tere saar samaalee mai niragun kau rakh letaa ||2||
hau bhiee uddeenee ka(n)t kau a(n)maalee so pir kadh nainee dhekhaa ||
sabh ras bhogan visare bin pir kitai na lekhaa ||
eih kaapaR tan na sukhaaviee kar na sakau hau vesaa ||
jinee sakhee laal raaviaa piaaraa tin aagai ham aadhesaa ||3||
mai sabh seegaar banaiaa a(n)maalee bin pir kaam na aae ||
jaa seh baat na puchheeaa a(n)maalee taa birathaa joban sabh jaae ||
dhan dhan te sohaaganee a(n)maalee jin sahu rahiaa samaae ||
hau vaariaa tin sohaaganee a(n)maalee tin ke dhovaa sadh paae ||4||
jichar dhoojaa bharam saa a(n)maalee tichar mai jaaniaa prabh dhoore ||
jaa miliaa pooraa satiguroo a(n)maalee taa aasaa manasaa sabh poore ||
mai sarab sukhaa sukh paiaa a(n)maalee pir sarab rahiaa bharapoore ||
jan naanak har ra(n)g maaniaa a(n)maalee gur satigur kai lag paire ||5||1||9||
vaddaha(n)s mahalaa teejaa asaTapadheeaa
ikOankaar satigur prasaadh ||
sachee baanee sach dhun sach sabadh veechaaraa ||
anadhin sach salaahanaa dhan dhan vaddabhaag hamaaraa ||1||
man mere saache naam viTahu bal jaau ||
dhaasan dhaasaa hoi raheh taa paaveh sachaa naau ||1|| rahaau ||