ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥
ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥
ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥
ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥
ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥
ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥
ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥
ਵਡਹੰਸੁ ਮਹਲਾ ੩ ॥
ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥
ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥
ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥
ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥
ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥
ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥
ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥
ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥
ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥
ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥
jihavaa sachee sach ratee tan man sachaa hoi ||
bin saache hor saalaahanaa jaaseh janam sabh khoi ||2||
sach khetee sach beejanaa saachaa vaapaaraa ||
anadhin laahaa sach naam dhan bhagat bhare bha(n)ddaaraa ||3||
sach khaanaa sach painanaa sach Tek har naau ||
jis no bakhase tis milai mahalee paae thaau ||4||
aaveh sache jaaveh sache fir joonee mool na paeh ||
gurmukh dhar saachai sachiaar heh saache maeh samaeh ||5||
a(n)tar sachaa man sachaa sachee sifat sanai ||
sachai thaan sach saalaahanaa satigur balihaarai jaau ||6||
sach velaa moorat sach jit sache naal piaar ||
sach vekhanaa sach bolanaa sachaa sabh aakaar ||7||
naanak sachai mele taa mile aape le milai ||
jiau bhaavai tiau rakhasee aape kare rajai ||8||1||
vaddaha(n)s mahalaa teejaa ||
manooaa dheh dhis dhaavadhaa oh kaise har gun gaavai ||
ei(n)dhree viaap rahee adhikaiee kaam karodh nit sa(n)taavai ||1||
vaahu vaahu sahaje gun raveejai ||
raam naam is jug meh dhulabh hai gurmat har ras peejai ||1|| rahaau ||
sabadh cheen man niramal hovai taa har ke gun gaavai ||
gurmatee aapai aap pachhaanai taa nij ghar vaasaa paavai ||2||
e man mere sadhaa ra(n)g raate sadhaa har ke gun gaau ||
har niramal sadhaa sukhadhaataa man chi(n)dhiaa fal paau ||3||
ham neech se uootam bhe har kee saranaiee ||
paathar ddubadhaa kaadd leeaa saachee vaddiaaiee ||4||
bikh se a(n)mirat bhe gurmat budh paiee ||
akahu paramal bhe a(n)tar vaasanaa vasaiee ||5||
maanas janam dhula(n)bh hai jag meh khaTiaa aai ||
poorai bhaag satigur milai har naam dhiaai ||6||
manmukh bhoole bikh lage ahilaa janam gavaiaa ||
har kaa naam sadhaa sukh saagar saachaa sabadh na bhaiaa ||7||
mukhahu har har sabh ko karai viralai hiradhai vasaiaa ||
naanak jin kai hiradhai vasiaa mokh mukat tin(h) paiaa ||8||2||
vaddaha(n)s mahalaa pehilaa chha(n)t
ikOankaar satigur prasaadh ||
kaiaa kooR vigaaR kaahe naieeaai ||
naataa so paravaan sach kamaieeaai ||
jab saach a(n)dhar hoi saachaa taam saachaa paieeaai ||