ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
ਵਡਹੰਸੁ ਮਹਲਾ ੧ ॥
ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥
ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥
ਹਉ ਬਲਿਹਾਰੀ ਸਾਚੇ ਨਾਵੈ ॥
likhe baajhahu surat naahee bol bol gavaieeaai ||
jithai jai baheeaai bhalaa kaheeaai surat sabadh likhaieeaai ||
kaiaa kooR vigaaR kaahe naieeaai ||1||
taa mai kahiaa kahan jaa tujhai kahaiaa ||
a(n)mrit har kaa naam merai man bhaiaa ||
naam meeThaa maneh laagaa dhookh dderaa ddaahiaa ||
sookh man meh aai vasiaa jaam tai furamaiaa ||
nadhar tudh aradhaas meree ji(n)n aap upaiaa ||
taa mai kahiaa kahan jaa tujhai kahaiaa ||2||
vaaree khasam kaddaae kirat kamaavanaa ||
ma(n)dhaa kisai na aakh jhagaRaa paavanaa ||
neh pai jhagaRaa suaam setee aap aap van(j)aavanaa ||
jis naal sa(n)gat kar sareekee jai kiaa rooaavanaa ||
jo dhei sahanaa maneh kahanaa aakh naahee vaavanaa ||
vaaree khasam kaddaae kirat kamaavanaa ||3||
sabh upaieean aap aape nadhar kare ||
kauRaa koi na maagai meeThaa sabh maagai ||
sabh koi meeThaa ma(n)g dhekhai khasam bhaavai so kare ||
kichh pu(n)n dhaan anek karanee naam tul na samasare ||
naanakaa jin naam miliaa karam hoaa dhur kadhe ||
sabh upaieean aap aape nadhar kare ||4||1||
vaddaha(n)s mahalaa pehilaa ||
karahu dhiaa teraa naam vakhaanaa ||
sabh upaieeaai aap aape sarab samaanaa ||
sarabe samaanaa aap toohai upai dha(n)dhai laieeaa ||
eik tujh hee ke’ee raaje ikanaa bhikh bhavaieeaa ||
lobh moh tujh keeaa meeThaa et bharam bhulaanaa ||
sadhaa dhiaa karahu apanee taam naam vakhaanaa ||1||
naam teraa hai saachaa sadhaa mai man bhaanaa ||
dhookh giaa sukh aai samaanaa ||
gaavan sur nar sughaR sujaanaa ||
sur nar sughaR sujaan gaaveh jo terai man bhaavahe ||
maiaa mohe cheteh naahee ahilaa janam gavaavahe ||
eik mooR mugadh na cheteh moole jo aaiaa tis jaanaa ||
naam teraa sadhaa saachaa soi mai man bhaanaa ||2||
teraa vakhat suhaavaa a(n)mrit teree baanee ||
sevak seveh bhaau kar laagaa saau paraanee ||
saau praanee tinaa laagaa jinee a(n)mrit paiaa ||
naam terai joi raate nit chaReh savaiaa ||
eik karam dharam na hoi sa(n)jam jaam na ek pachhaanee ||
vakhat suhaavaa sadhaa teraa a(n)mirat teree baanee ||3||
hau balihaaree saache naavai ||