ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥
ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥
ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥
ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥
ਵਡਹੰਸੁ ਮਹਲਾ ੩ ਛੰਤ
ੴ ਸਤਿਗੁਰ ਪ੍ਰਸਾਦਿ ॥
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥
raaj teraa kabahu na jaavai ||
raajo ta teraa sadhaa nihachal eh kabahu na jaave ||
chaakar ta teraa soi hovai joi sahaj samaave ||
dhusaman ta dhookh na lagai moole paap neR na aave ||
hau balihaaree sadhaa hovaa ek tere naave ||4||
jugeh juga(n)tar bhagat tumaare || keerat kareh suaamee terai dhuaare ||
japeh ta saachaa ek muraare ||
saachaa muraare taam jaapeh jaam ma(n)n vasaavahe ||
bharamo bhulaavaa tujheh keeaa jaam eh chukaavahe ||
gur parasaadhee karahu kirapaa leh jamahu ubaare ||
jugeh juga(n)tar bhagat tumaare ||5||
vadde mere saahibaa alakh apaaraa ||
kiau kar karau bena(n)tee hau aakh na jaanaa ||
nadhar kareh taa saach pachhaanaa ||
saacho pachhaanaa taam teraa jaam aap bujhaavahe ||
dhookh bhookh sa(n)saar ke’ee sahasaa eh chukaavahe ||
binava(n)t naanak jai sahasaa bujhai gur beechaaraa ||
vaddaa saahib hai aap alakh apaaraa ||6||
tere ba(n)ke loin dha(n)t reesaalaa ||
sohane nak jin la(n)maRe vaalaa ||
ka(n)chan kaiaa suine kee ddaalaa ||
sova(n)n ddaalaa kirasan maalaa japahu tusee saheleeho ||
jam dhuaar na hoh khaReeaa sikh sunahu maheleeho ||
ha(n)s ha(n)saa bag bagaa lahai man kee jaalaa ||
ba(n)ke loin dha(n)t reesaalaa ||7||
teree chaal suhaavee madhuraaRee baanee ||
kuhakan kokilaa taral juaanee ||
taralaa juaanee aap bhaanee ichh man kee poore’e ||
saara(n)g jiau pag dharai Thim Thim aap aap sa(n)dhoore ||
sreera(n)g raatee firai maatee udhak ga(n)gaa vaanee ||
binava(n)t naanak dhaas har kaa teree chaal suhaavee madhuraaRee baanee ||8||2||
vaddaha(n)s mahalaa teejaa chha(n)t
ikOankaar satigur prasaadh ||
aapane pir kai ra(n)g ratee muie’ee sobhaava(n)tee naare ||
sachai sabadh mil rahee muie’ee pir raave bhai piaare ||
sachai bhai piaaree ka(n)t savaaree har har siau neh rachaiaa ||
aap gavaiaa taa pir paiaa gur kai sabadh samaiaa ||
saa dhan sabadh suhaiee prem kasaiee a(n)tar preet piaaree ||
naanak saa dhan mel liee pir aape saachai saeh savaaree ||1||
niragunava(n)taRe’e pir dhekh hadhoore raam ||
gurmukh jinee raaviaa muie’ee pir rav rahiaa bharapoore raam ||