ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
ਵਡਹੰਸੁ ਮਹਲਾ ੩ ॥
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥
ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥
ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥
pir rav rahiaa bharapoore vekh hajoore jug jug eko jaataa ||
dhan baalee bholee pir sahaj raavai miliaa karam bidhaataa ||
jin har ras chaakhiaa sabadh subhaakhiaa har sar rahee bharapoore ||
naanak kaaman saa pir bhaavai sabadhe rahai hadhoore ||2||
sohaaganee jai poochhahu muie’ee jinee vichahu aap gavaiaa ||
pir kaa hukam na paio muie’ee jinee vichahu aap na gavaiaa ||
jinee aap gavaiaa tinee pir paiaa ra(n)g siau raleeaa maanai ||
sadhaa ra(n)g raatee sahaje maatee anadhin naam vakhaanai ||
kaaman vaddabhaagee a(n)tar liv laagee har kaa prem subhaiaa ||
naanak kaaman sahaje raatee jin sach seegaar banaiaa ||3||
haumai maar muie’ee too chal gur kai bhaae ||
har var raaveh sadhaa muie’ee nij ghar vaasaa paae ||
nij ghar vaasaa paae sabadh vajaae sadhaa suhaagan naaree ||
pir raleeaalaa joban baalaa anadhin ka(n)t savaaree ||
har var sohaago masatak bhaago sachai sabadh suhaae ||
naanak kaaman har ra(n)g raatee jaa chalai satigur bhaae ||4||1||
vaddaha(n)s mahalaa teejaa ||
gurmukh sabh vaapaar bhalaa je sahaje keejai raam ||
anadhin naam vakhaaneeaai laahaa har ras peejai raam ||
laahaa har ras leejai har raaveejai anadhin naam vakhaanai ||
gun sa(n)greh avagan vikaneh aapai aap pachhaanai ||
gurmat paiee vaddee vaddiaaiee sachai sabadh ras peejai ||
naanak har kee bhagat niraalee gurmukh viralai keejai ||1||
gurmukh khetee har a(n)tar beejeeaai har leejai sareer jamaae raam ||
aapane ghar a(n)dhar ras bhu(n)ch too laahaa lai parathaae raam ||
laahaa parathaae har ma(n)n vasaae dhan khetee vaapaaraa ||
har naam dhiaae ma(n)n vasaae boojhai gur beechaaraa ||
manmukh khetee vanaj kar thaake tirasanaa bhukh na jaae ||
naanak naam beej man a(n)dhar sachai sabadh subhaae ||2||
har vaapaar se jan laage jinaa masatak manee vaddabhaago raam ||
gurmatee man nij ghar vasiaa sachai sabadh bairaago raam ||
mukh masatak bhaago sach bairaago saach rate veechaaree ||
naam binaa sabh jag bauraanaa sabadhe haumai maaree ||
saachai sabadh laag mat upajai gurmukh naam sohaago ||