ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥
ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
ਵਡਹੰਸੁ ਮਹਲਾ ੩ ॥
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥
ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥
ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥
ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
ਵਡਹੰਸੁ ਮਹਲਾ ੩ ॥
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥
naanak sabadh milai bhau bha(n)jan har raavai masatak bhaago ||3||
khetee vanaj sabh hukam hai hukame ma(n)n vaddiaaiee raam ||
gurmatee hukam boojheeaai hukame mel milaiee raam ||
hukam milaiee sahaj samaiee gur kaa sabadh apaaraa ||
sachee vaddiaaiee gur te paiee sach savaaranahaaraa ||
bhau bha(n)jan paiaa aap gavaiaa gurmukh mel milaiee ||
kahu naanak naam nira(n)jan agam agochar hukame rahiaa samaiee ||4||2||
vaddaha(n)s mahalaa teejaa ||
man meriaa too sadhaa sach samaal jeeau ||
aapanai ghar too sukh vaseh poh na sakai jamakaal jeeau ||
kaal jaal jam joh na saakai saachai sabadh liv laae ||
sadhaa sach rataa man niramal aavan jaan rahaae ||
dhoojai bhai bharam vigutee manmukh mohee jamakaal ||
kahai naanak sun man mere too sadhaa sach samaal ||1||
man meriaa a(n)tar terai nidhaan hai baahar vasat na bhaal ||
jo bhaavai so bhu(n)ch too gurmukh nadhar nihaal ||
gurmukh nadhar nihaal man mere a(n)tar har naam sakhaiee ||
manmukh a(n)dhule giaan vihoone dhoojai bhai khuaaiee ||
bin naavai ko chhooTai naahee sabh baadhee jamakaal ||
naanak a(n)tar terai nidhaan hai too baahar vasat na bhaal ||2||
man meriaa janam padhaarath pai kai ik sach lage vaapaaraa ||
satigur sevan aapanaa a(n)tar sabadh apaaraa ||
a(n)tar sabadh apaaraa har naam piaaraa naame nau nidh paiee ||
manmukh maiaa moh viaape dhookh sa(n)taape dhoojai pat gavaiee ||
haumai maar sach sabadh samaane sach rate adhikaiee ||
naanak maanas janam dhula(n)bh hai satigur boojh bujhaiee ||3||
man mere satigur sevan aapanaa se jan vaddabhaagee raam ||
jo man maareh aapanaa se purakh bairaagee raam ||
se jan bairaagee sach liv laagee aapanaa aap pachhaaniaa ||
mat nihachal at gooRee gurmukh sahaje naam vakhaaniaa ||
eik kaaman hitakaaree maiaa moh piaaree manmukh soi rahe abhaage ||
naanak sahaje seveh gur apanaa se poore vaddabhaage ||4||3||
vaddaha(n)s mahalaa teejaa ||
ratan padhaarath vanaje’eeh satigur dheeaa bujhaiee raam ||
laahaa laabh har bhagat hai gun meh gunee samaiee raam ||