ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥
ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥
ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀਂ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥
maiaa moh a(n)tar mal laagai maiaa ke vaapaaraa raam ||
maiaa ke vaapaaraa jagat piaaraa aavan jaan dhukh paiee ||
bikh kaa keeRaa bikh siau laagaa bisaTaa maeh samaiee ||
jo dhur likhiaa soi kamaavai koi na meTanahaaraa ||
naanak naam rate tin sadhaa sukh paiaa hor moorakh kook mue gaavaaraa ||3||
maiaa moh man ra(n)giaa moh sudh na kaiee raam ||
gurmukh ih man ra(n)geeaai dhoojaa ra(n)g jaiee raam ||
dhoojaa ra(n)g jaiee saach samaiee sach bhare bha(n)ddaaraa ||
gurmukh hovai soiee boojhai sach savaaranahaaraa ||
aape mele so har milai hor kahanaa kichhoo na jaae ||
naanak vin naavai bharam bhulaiaa ik naam rate ra(n)g laae ||4||5||
vaddaha(n)s mahalaa teejaa ||
e man meriaa aavaa gaun sa(n)saar hai a(n)t sach nibeRaa raam ||
aape sachaa bakhas le fir hoi na feraa raam ||
fir hoi na feraa a(n)t sach nibeRaa gurmukh milai vaddiaaiee ||
saachai ra(n)g raate sahaje maate sahaje rahe samaiee ||
sachaa man bhaiaa sach vasaiaa sabadh rate a(n)t niberaa ||
naanak naam rate se sach samaane bahur na bhavajal feraa ||1||
maiaa moh sabh baral hai dhoojai bhai khuaaiee raam ||
maataa pitaa sabh het hai hete palachaiee raam ||
hete palachaiee purab kamaiee meT na sakai koiee ||
jin sirasaT saajee so kar vekhai tis jevadd avar na koiee ||
manmukh a(n)dhaa tap tap khapai bin sabadhai saa(n)t na aaiee ||
naanak bin naavai sabh koiee bhulaa maiaa moh khuaaiee ||2||
eh jag jalataa dhekh kai bhaj pe har saranaiee raam ||
aradhaas kara(n)ee gur poore aagai rakh levahu dheh vaddaiee raam ||
rakh levahu saranaiee har naam vaddaiee tudh jevadd avar na dhaataa ||
sevaa laage se vaddabhaage jug jug eko jaataa ||
jat sat sa(n)jam karam kamaavai bin gur gat nahee paiee ||
naanak tis no sabadh bujhaae jo jai pavai har saranaiee ||3||
jo har mat dhei saa uoopajai hor mat na kaiee raam ||
a(n)tar baahar ek too aape dheh bujhaiee raam ||
aape dheh bujhaiee avar na bhaiee gurmukh har ras chaakhiaa ||
dhar saachai sadhaa hai saachaa saachai sabadh subhaakhiaa ||