ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
ਵਡਹੰਸੁ ਮਹਲਾ ੪ ਛੰਤ
ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥
ਵਡਹੰਸੁ ਮਹਲਾ ੪ ॥
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥
ghar meh nij ghar paiaa satigur dhei vaddaiee ||
naanak jo naam rate seiee mahal pain mat paravaan sach saiee ||4||6||
vaddaha(n)s mahalaa chauthhaa chha(n)t
ikOankaar satigur prasaadh ||
merai man merai man satigur preet lagaiee raam ||
har har har har naam merai ma(n)n vasaiee raam ||
har har naam merai ma(n)n vasaiee sabh dhookh visaaranahaaraa ||
vaddabhaagee gur dharasan paiaa dhan dhan satiguroo hamaaraa ||
uooThat baiThat satigur seveh jit seviaai saa(n)t paiee ||
merai man merai man satigur preet lagaiee ||1||
hau jeevaa hau jeevaa satigur dhekh sarase raam ||
har naamo har naam dhiraRaae jap har har naam vigase raam ||
jap har har naam kamal paragaase har naam nava(n) nidh paiee ||
haumai rog giaa dhukh laathaa har sahaj samaadh lagaiee ||
har naam vaddaiee satigur te paiee sukh satigur dhev man parase ||
hau jeevaa hau jeevaa satigur dhekh sarase ||2||
koiee aan koiee aan milaavai meraa satigur pooraa raam ||
hau man tan hau man tan dhevaa tis kaaT sareeraa raam ||
hau man tan kaaT kaaT tis dheiee jo satigur bachan sunaae ||
merai man bairaag bhiaa bairaagee mil gur dharasan sukh paae ||
har har kirapaa karahu sukhadhaate dheh satigur charan ham dhooraa ||
koiee aan koiee aan milaavai meraa satigur pooraa ||3||
gur jevadd gur jevadd dhaataa mai avar na koiee raam ||
har dhaano har dhaan dhevai har purakh nira(n)jan soiee raam ||
har har naam jinee aaraadhiaa tin kaa dhukh bharam bhau bhaagaa ||
sevak bhai mile vaddabhaagee jin gur charanee man laagaa ||
kahu naanak har aap milaae mil satigur purakh sukh hoiee ||
gur jevadd gur jevadd dhaataa mai avar na koiee ||4||1||
vaddaha(n)s mahalaa chauthhaa ||
ha(n)au gur bin ha(n)au gur bin kharee nimaanee raam ||
jagajeevan jagajeevan dhaataa gur mel samaanee raam ||
satigur mel har naam samaanee jap har har naam dhiaaiaa ||
jis kaaran ha(n)au ddoo(n)dd ddooddedhee so sajan har ghar paiaa ||