Sri Guru Granth Sahib

ਅੰਗ ੫੭੩

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥
ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥
ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥
ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥
ਵਡਹੰਸੁ ਮਹਲਾ ੪ ॥
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥
ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥

Ang 573

ek dhirasiT har eko jaataa har aatam raam pachhaanee ||
ha(n)au gur bin ha(n)au gur bin kharee nimaanee ||1||
jinaa satigur jin satigur paiaa tin har prabh mel milaae raam ||
tin charan tin charan sareveh ham laageh tin kai paae raam ||
har har charan sareveh tin ke jin satigur purakh prabh dhayeaiaa ||
too vaddadhaataa a(n)tarajaamee meree saradhaa poor har raiaa ||
gursikh mel meree saradhaa pooree anadhin raam gun gaae ||
jin satigur jin satigur paiaa tin har prabh mel milaae ||2||
ha(n)au vaaree ha(n)au vaaree gursikh meet piaare raam ||
har naamo har naam sunaae meraa preetam naam adhaare raam ||
har har naam meraa praan sakhaiee tis bin ghaRee nimakh nahee jeevaa(n) ||
har har kirapaa kare sukhadhaataa gurmukh a(n)mrit peevaa(n) ||
har aape saradhaa lai milaae har aape aap savaare ||
ha(n)au vaaree ha(n)au vaaree gursikh meet piaare ||3||
har aape har aape purakh nira(n)jan soiee raam ||
har aape har aape melai karai so hoiee raam ||
jo har prabh bhaavai soiee hovai avar na karanaa jaiee ||
bahut siaanap liaa na jaiee kar thaake sabh chaturaiee ||
gur prasaadh jan naanak dhekhiaa mai har bin avar na koiee ||
har aape har aape purakh nira(n)jan soiee ||4||2||
vaddaha(n)s mahalaa chauthhaa ||
har satigur har satigur mel har satigur charan ham bhaiaa raam ||
timar agiaan gavaiaa gur giaan a(n)jan gur paiaa raam ||
gur giaan a(n)jan satiguroo paiaa agiaan a(n)dher binaase ||
satigur sev param padh paiaa har japiaa saas giraase ||
jin ka(n)au har prabh kirapaa dhaaree te satigur sevaa laiaa ||
har satigur har satigur mel har satigur charan ham bhaiaa ||1||
meraa satigur meraa satigur piaaraa mai gur bin rahan na jaiee raam ||
har naamo har naam dhevai meraa a(n)t sakhaiee raam ||
har har naam meraa a(n)t sakhaiee gur satigur naam dhiraRaiaa ||
jithai put kalatr koiee belee naahee tithai har har naam chhaddaiaa ||
dhan dhan satigur purakh nira(n)jan jit mil har naam dhiaaiee ||
meraa satigur meraa satigur piaaraa mai gur bin rahan na jaiee ||2||