Sri Guru Granth Sahib

ਅੰਗ ੫੭੬

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥
ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥
ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥

Ang 576

giaan ma(n)gee har kathaa cha(n)gee har naam gat mit jaaneeaa ||
sabh janam safaliau keeaa karatai har raam naam vakhaaneeaa ||
har raam naam salaeh har prabh har bhagat har jan ma(n)geeaa ||
jan kahai naanak sunahu sa(n)tahu har bhagat govi(n)dh cha(n)geeaa ||1||
dheh ka(n)chan jeen suvinaa raam ||
jaR har har naam rata(n)naa raam ||
jaR naam ratan govi(n)dh paiaa har mile har gun sukh ghane ||
gur sabadh paiaa har naam dhiaaiaa vaddabhaagee har ra(n)g har bane ||
har mile suaamee a(n)tarajaamee har navatan har nav ra(n)geeaa ||
naanak vakhaanai naam jaanai har naam har prabh ma(n)geeaa ||2||
kaReeaal mukhe gur a(n)kas paiaa raam ||
man maigal gur sabadh vas aaiaa raam ||
man vasagat aaiaa param padh paiaa saa dhan ka(n)t piaaree ||
a(n)tar prem lagaa har setee ghar sohai har prabh naaree ||
har ra(n)g raatee sahaje maatee har prabh har har paiaa ||
naanak jan har dhaas kahat hai vaddabhaagee har har dhiaaiaa ||3||
dheh ghoRee jee jit har paiaa raam ||
mil satigur jee ma(n)gal gaiaa raam ||
har gai ma(n)gal raam naamaa har sev sevak sevakee ||
prabh jai paavai ra(n)g mahalee har ra(n)g maanai ra(n)g kee ||
gun raam gaae man subhaae har gurmatee man dhiaaiaa ||
jan naanak har kirapaa dhaaree dheh ghoRee chaR har paiaa ||4||2||6||
raag vaddaha(n)s mahalaa panjavaa chha(n)t ghar chauthhaa
ikOankaar satigur prasaadh ||
gur mil ladhaa jee raam piaaraa raam ||
eih tan man dhitaRaa vaaro vaaraa raam ||
tan man dhitaa bhavajal jitaa chookee kaa(n)n jamaanee ||
asathir theeaa a(n)mrit peeaa rahiaa aavan jaanee ||
so ghar ladhaa sahaj samadhaa har kaa naam adhaaraa ||
kahu naanak sukh maane raleeaa(n) gur poore ka(n)au namasakaaraa ||1||
sun sajan jee maiddaRe meetaa raam ||
gur ma(n)tr sabadh sach dheetaa raam ||
sach sabadh dhiaaiaa ma(n)gal gaiaa chooke manahu adhesaa ||
so prabh paiaa kateh na jaiaa sadhaa sadhaa sa(n)g baisaa ||
prabh jee bhaanaa sachaa maanaa prabh har dhan sahaje dheetaa ||