Sri Guru Granth Sahib

ਅੰਗ ੫੭੭

ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥
ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥
ਸਲੋਕੁ ॥
ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥
ਛੰਤੁ ॥
ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
ਸਲੋਕੁ ॥
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥
ਛੰਤੁ ॥
ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥
ਸਲੋਕੁ ॥
ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥
ਛੰਤੁ ॥
ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥

Ang 577

kahu naanak tis jan balihaaree teraa dhaan sabhanee hai leetaa ||2||
tau bhaanaa taa(n) tirapat aghaae raam ||
man theeaa Tha(n)ddaa sabh tirasan bujhaae raam ||
man theeaa Tha(n)ddaa chookee dda(n)jhaa paiaa bahut khajaanaa ||
sikh sevak sabh bhu(n)chan lage ha(n)au satagur kai kurabaanaa ||
nirabhau bhe khasam ra(n)g raate jam kee traas bujhaae ||
naanak dhaas sadhaa sa(n)g sevak teree bhagat kara(n)au liv laae ||3||
pooree aasaa jee manasaa mere raam ||
moh niragun jeeau sabh gun tere raam ||
sabh gun tere Thaakur mere kit mukh tudh saalaahee ||
gun avagun meraa kichh na beechaariaa bakhas leeaa khin maahee ||
nau nidh paiee vajee vaadhaiee vaaje anahadh toore ||
kahu naanak mai var ghar paiaa mere laathe jee sagal visoore ||4||1||
salok ||
kiaa sunedho kooR va(n)n(j)n pavan jhulaariaa ||
naanak suneear te paravaan jo sunedhe sach dhanee ||1||
chha(n)t ||
tin ghol ghumaiee jin prabh sravanee suniaa raam ||
se sahaj suhele jin har har rasanaa bhaniaa raam ||
se sahaj suhele guneh amole jagat udhaaran aae ||
bhai bohith saagar prabh charanaa kete paar laghaae ||
jin ka(n)au kirapaa karee merai Thaakur tin kaa lekhaa na ganiaa ||
kahu naanak tis ghol ghumaiee jin prabh sravanee suniaa ||1||
salok ||
loin loiee ddiTh piaas na bujhai moo ghanee ||
naanak se akhaReeaa(n) bia(n)n jinee ddisa(n)dho maa piree ||1||
chha(n)t ||
jinee har prabh ddiThaa tin kurabaane raam ||
se saachee dharageh bhaane raam ||
Thaakur maane se paradhaane har setee ra(n)g raate ||
har raseh aghaae sahaj samaae ghaT ghaT ramieeaa jaate ||
seiee sajan sa(n)t se sukhe’ee Thaakur apane bhaane ||
kahu naanak jin har prabh ddiThaa tin kai sadh kurabaane ||2||
salok ||
dheh a(n)dhaaree a(n)dh su(n)n(j)ee naam vihooneeaa ||
naanak safal jana(n)m jai ghaT vuThaa sach dhanee ||1||
chha(n)t ||
tin kha(n)neeaai va(n)n(j)aa(n) jin meraa har prabh ddeeThaa raam ||
jan chaakh aghaane har har a(n)mrit meeThaa raam ||
har maneh meeThaa prabhoo tooThaa amiau vooThaa sukh bhe ||
dhukh naas bharam binaas tan te jap jagadhees ieeseh jai je ||
moh rahat bikaar thaake pa(n)ch te sa(n)g tooTaa ||