ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥
ਵਡਹੰਸੁ ਮਹਲਾ ੧ ਦਖਣੀ ॥
ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥
ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥
ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥
ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥
ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥
ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥
ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥
ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥
soore seiee aagai aakhe’eeh dharageh paaveh saachee maano ||
dharageh maan paaveh pat siau jaaveh aagai dhookh na laagai ||
kar ek dhiaaveh taa(n) fal paaveh jit seviaai bhau bhaagai ||
uoochaa nahee kahanaa man meh rahanaa aape jaanai jaano ||
maran munasaa(n) sooriaa hak hai jo hoi mareh paravaano ||3||
naanak kis no baabaa roieeaai baajee hai ih sa(n)saaro ||
keetaa vekhai saahib aapanaa kudharat kare beechaaro ||
kudharat beechaare dhaaran dhaare jin keeaa so jaanai ||
aape vekhai aape boojhai aape hukam pachhaanai ||
jin kichh keeaa soiee jaanai taa kaa roop apaaro ||
naanak kis no baabaa roieeaai baajee hai ih sa(n)saaro ||4||2||
vaddaha(n)s mahalaa pehilaa dhakhanee ||
sach sira(n)dhaa sachaa jaaneeaai sachaRaa paravadhagaaro ||
jin aapeenai aap saajiaa sachaRaa alakh apaaro ||
dhui puR joR vichhoRian gur bin ghor a(n)dhaaro ||
sooraj cha(n)dh sirajian ahinis chalat veechaaro ||1||
sachaRaa saahib sach too sachaRaa dheh piaaro || rahaau ||
tudh sirajee medhanee dhukh sukh dhevanahaaro ||
naaree purakh sirajiaai bikh maiaa moh piaaro ||
khaanee baanee tereeaa dheh jeeaa aadhaaro ||
kudharat takhat rachaiaa sach nibeRanahaaro ||2||
aavaa gavan sirajiaa too thir karanaihaaro ||
ja(n)man maranaa aai giaa badhik jeeau bikaaro ||
bhooddaRai naam visaariaa booddaRai kiaa tis chaaro ||
gun chhodd bikh ladhiaa avagun kaa vanajaaro ||3||
sadhaRe aae tinaa jaaneeaa hukam sache karataaro ||
naaree purakh vichhu(n)niaa vichhuRiaa melanahaaro ||
roop na jaanai sohaneeaai hukam badhee sir kaaro ||
baalak biradh na jaananee toRan het piaaro ||4||
nau dhar Thaake hukam sachai ha(n)s giaa gainaare ||
saa dhan chhuTee muThee jhooTh vidhaneeaa mritakaRaa a(n)n(g)naRe baare ||
surat muiee mar maie’ee mahal ru(n)nee dhar baare ||
rovahu ka(n)t maheleeho sache ke gun saare ||5||
jal mal jaanee naavaaliaa kapaR paT a(n)baare ||
vaaje vaje sachee baaneeaa pa(n)ch mue man maare ||
jaanee vichhu(n)naRe meraa maran bhiaa dhirag jeevan sa(n)saare ||
jeevat marai su jaaneeaai pir sachaRai het piaare ||6||
tusee rovahu rovan aaieeho jhooTh muThee sa(n)saare ||