Sri Guru Granth Sahib

ਅੰਗ ੫੮੧

ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥
ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
ਵਡਹੰਸੁ ਮਹਲਾ ੧ ॥
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥
ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥
ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥
ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥
ਵਡਹੰਸੁ ਮਹਲਾ ੧ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥

Ang 581

hau muThaRee dha(n)dhai dhaavaneeaa pir chhoddiaRee vidhanakaare ||
ghar ghar ka(n)t maheleeaa rooRai het piaare ||
mai pir sach saalaahanaa hau rahasiaRee naam bhataare ||7||
gur miliaai ves palaTiaa saa dhan sach seegaaro ||
aavahu milahu saheleeho simarahu sirajanahaaro ||
bieear naam suohaaganee sach savaaranahaaro ||
gaavahu geet na birahaRaa naanak braham beechaaro ||8||3||
vaddaha(n)s mahalaa pehilaa ||
jin jag siraj samaiaa so saahib kudharat jaanovaa ||
sachaRaa dhoor na bhaaleeaai ghaT ghaT sabadh pachhaanovaa ||
sach sabadh pachhaanahu dhoor na jaanahu jin eh rachanaa raachee ||
naam dhiaae taa sukh paae bin naavai piR kaachee ||
jin thaapee bidh jaanai soiee kiaa ko kahai vakhaano ||
jin jag thaap vataiaa jaaluo so saahib paravaano ||1||
baabaa aaiaa hai uTh chalanaa adh pa(n)dhai hai sa(n)saarovaa ||
sir sir sachaRai likhiaa dhukh sukh purab veechaarovaa ||
dhukh sukh dheeaa jehaa keeaa so nibahai jeea naale ||
jehe karam karaae karataa dhoojee kaar na bhaale ||
aap niraalam dha(n)dhai baadhee kar hukam chhaddaavanahaaro ||
aj kal karadhiaa kaal biaapai dhoojai bhai vikaaro ||2||
jam maarag pa(n)th na sujhiee ujhaR a(n)dh gubaarovaa ||
naa jal lef tulaieeaa naa bhojan parakaarovaa ||
bhojan bhaau na Tha(n)ddaa paanee naa kaapaR seegaaro ||
gal sa(n)gal sir maare uoobhau naa dheesai ghar baaro ||
eib ke raahe ja(n)man naahee pachhutaane sir bhaaro ||
bin saache ko belee naahee saachaa eh beechaaro ||3||
baabaa roveh raveh su jaane’eeh mil rovai gun saarevaa ||
rovai maiaa muThaRee dha(n)dhaRaa rovanahaarevaa ||
dha(n)dhaa rovai mail na dhovai supana(n)tar sa(n)saaro ||
jiau baajeegar bharamai bhoolai jhooTh muThee aha(n)kaaro ||
aape maarag paavanahaaraa aape karam kamaae ||
naam rate gur poorai raakhe naanak sahaj subhaae ||4||4||
vaddaha(n)s mahalaa pehilaa ||
baabaa aaiaa hai uTh chalanaa ih jag jhooTh pasaarovaa ||
sachaa ghar sachaRai seveeaai sach kharaa sachiaarovaa ||
kooR lab jaa(n) thai na paasee agai lahai na Thaao ||
a(n)tar aau na baisahu kaheeaai jiau su(n)n(j)ai ghar kaao ||
ja(n)man maran vaddaa vechhoRaa binasai jag sabaae ||
lab dha(n)dhai maiaa jagat bhulaiaa kaal khaRaa rooaae ||1||