ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥
ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥
baabaa aavahu bhaieeho gal mileh mil mil dheh aaseesaa he ||
baabaa sachaRaa mel na chukiee preetam keeaa dheh aseesaa he ||
aaseesaa dhevaho bhagat karevaho miliaa kaa kiaa melo ||
eik bhoole naavahu thehahu thaavahu gur sabadhee sach khelo ||
jam maarag nahee jaanaa sabadh samaanaa jug jug saachai vese ||
saajan sain milahu sa(n)jogee gur mil khole faase ||2||
baabaa naa(n)gaRaa aaiaa jag meh dhukh sukh lekh likhaiaa ||
likhiaRaa saahaa naa Talai jehaRaa purab kamaiaa ||
beh saachai likhiaa a(n)mrit bikhiaa jit laiaa tit laagaa ||
kaamaniaaree kaaman paae bahu ra(n)gee gal taagaa ||
hochhee mat bhiaa man hochhaa guR saa makhee khaiaa ||
naa marajaadh aaiaa kal bheetar naa(n)go ba(n)dh chalaiaa ||3||
baabaa rovahu je kisai rovanaa jaaneeaRaa ba(n)dh paThaiaa hai ||
likhiaRaa lekh na meTeeaai dhar haakaaraRaa aaiaa hai ||
haakaaraa aaiaa jaa tis bhaiaa ru(n)ne rovanahaare ||
put bhaiee bhaateeje roveh preetam at piaare ||
bhai rovai gun saar samaale ko marai na muiaa naale ||
naanak jug jug jaan sijaanaa roveh sach samaale ||4||5||
vaddaha(n)s mahalaa teejaa mahalaa teejaa
ikOankaar satigur prasaadh ||
prabh sachaRaa har saalaaheeaai kaaraj sabh kichh karanai jog ||
saa dhan ra(n)dd na kabahoo baisiee naa kadhe hovai sog ||
naa kadhe hovai sog anadhin ras bhog saa dhan mahal samaanee ||
jin priau jaataa karam bidhaataa bole a(n)mirat baanee ||
gunava(n)teeaa gun saareh apane ka(n)t samaaleh naa kadhe lagai vijogo ||
sachaRaa pir saalaaheeaai sabh kichh karanai jogo ||1||
sachaRaa saahib sabadh pachhaaneeaai aape le milaae ||
saa dhan pria kai ra(n)g ratee vichahu aap gavaae ||
vichahu aap gavaae fir kaal na khaae gurmukh eko jaataa ||
kaaman ichh pu(n)nee a(n)tar bhi(n)nee miliaa jagajeevan dhaataa ||
sabadh ra(n)g raatee joban maatee pir kai a(n)k samaae ||
sachaRaa saahib sabadh pachhaaneeaai aape le milaae ||2||
jinee aapanaa ka(n)t pachhaaniaa hau tin poochhau sa(n)taa jaae ||