Sri Guru Granth Sahib

ਅੰਗ ੫੮੩

ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥
ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥
ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥

Ang 583

aap chhodd sevaa karee pir sachaRaa milai sahaj subhaae ||
pir sachaa milai aae saach kamaae saach sabadh dhan raatee ||
kadhe na raa(n)dd sadhaa sohaagan a(n)tar sahaj samaadhee ||
pir rahiaa bharapoore vekh hadhoore ra(n)g maane sahaj subhaae ||
jinee aapanaa ka(n)t pachhaaniaa hau tin poochhau sa(n)taa jaae ||3||
pirahu vichhu(n)neeaa bhee mileh je satigur laageh saache paae ||
satigur sadhaa dhiaal hai avagun sabadh jalaae ||
aaugun sabadh jalaae dhoojaa bhaau gavaae sache hee sach raatee ||
sachai sabadh sadhaa sukh paiaa haumai giee bharaatee ||
pir niramail sadhaa sukhadhaataa naanak sabadh milaae ||
pirahu vichhu(n)neeaa bhee mileh je satigur laageh saache paae ||4||1||
vaddaha(n)s mahalaa teejaa ||
suniahu ka(n)t maheleeho pir sevih sabadh veechaar ||
avaganava(n)tee pir na jaaniee muThee rovai ka(n)t visaar ||
rovai ka(n)t sa(n)maal sadhaa gun saar naa pir marai na jaae ||
gurmukh jaataa sabadh pachhaataa saachai prem samaae ||
jin apanaa pir nahee jaataa karam bidhaataa kooR muThee kooRiaare ||
suniahu ka(n)t maheleeho pir sevih sabadh veechaare ||1||
sabh jag aap upaion aavan jaan sa(n)saaraa ||
maiaa moh khuaaian mar ja(n)mai vaaro vaaraa ||
mar ja(n)mai vaaro vaaraa vadheh bikaaraa giaan vihoonee mooThee ||
bin sabadhai pir na paio janam gavaio rovai avaguniaaree jhooThee ||
pir jagajeevan kis no roieeaai rovai ka(n)t visaare ||
sabh jag aap upaion aavan jaan sa(n)saare ||2||
so pir sachaa sadh hee saachaa hai naa oh marai na jaae ||
bhoolee firai dhan iaaneeaa ra(n)dd baiThee dhoojai bhaae ||
ra(n)dd baiThee dhoojai bhaae maiaa moh dhukh paae aav ghaTai tan chheejai ||
jo kichh aaiaa sabh kichh jaasee dhukh laagaa bhai dhoojai ||
jamakaal na soojhai maiaa jag loojhai lab lobh chit laae ||
so pir saachaa sadh hee saachaa naa oh marai na jaae ||3||
eik roveh pireh vichhu(n)neeaa a(n)dhee naa jaanai pir naale ||
gur parasaadhee saachaa pir milai a(n)tar sadhaa samaale ||
pir a(n)tar samaale sadhaa hai naale manmukh jaataa dhoore ||
eih tan rulai rulaiaa kaam na aaiaa jin khasam na jaataa hadhoore ||