ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੩ ॥
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥
ਮਃ ੩ ॥
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥
ਮਃ ੩ ॥
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥
ਪਉੜੀ ॥
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥
bhram maiaa vichahu kaTeeaai sachaRai naam samaae ||
sachai naam samaae har gun gaae mil preetam sukh paae ||
sadhaa ana(n)dh rahai dhin raatee vichahu ha(n)aumai jaae ||
jinee purakhee har naam chit laiaa tin kai ha(n)au laagau paae ||
kaa(n)iaa ka(n)chan taa(n) theeaai jaa satigur le milaae ||2||
so sachaa sach salaaheeaai je satigur dhei bujhaae ||
bin satigur bharam bhulaaneeaa kiaa muh dhesan aagai jaae ||
kiaa dhen muh jaae avagun pachhutaae dhukho dhukh kamaae ||
naam rateeaa se ra(n)g chaloolaa pir kai a(n)k samaae ||
tis jevadd avar na soojhiee kis aagai kaheeaai jaae ||
so sachaa sach salaaheeaai je satigur dhei bujhaae ||3||
jinee sachaRaa sach salaahiaa ha(n)au tin laagau paae ||
se jan sache niramale tin miliaa mal sabh jaae ||
tin miliaa mal sabh jaae sachai sar naae sachai sahaj subhaae ||
naam nira(n)jan agam agochar satigur dheeaa bujhaae ||
anadhin bhagat kareh ra(n)g raate naanak sach samaae ||
jinee sachaRaa sach dhiaaiaa ha(n)au tin kai laagau paae ||4||4||
vaddaha(n)s kee vaar mahalaa chauthhaa lalaa(n) bahaleemaa kee dhun gaavanee
ikOankaar satigur prasaadh ||
salok mahalaa teejaa ||
sabadh rate vadd ha(n)s hai sach naam ur dhaar ||
sach sa(n)graheh sadh sach raheh sachai naam piaar ||
sadhaa niramal mail na lagiee nadhar keetee karataar ||
naanak hau tin kai balihaaranai jo anadhin japeh muraar ||1||
mahalaa teejaa ||
mai jaaniaa vadd ha(n)s hai taa mai keeaa sa(n)g ||
je jaanaa bag bapuRaa ta janam na dhedhee a(n)g ||2||
mahalaa teejaa ||
ha(n)saa vekh tara(n)dhiaa bagaa(n) bh aayaa chaau ||
ddub mue bag bapuRe sir tal upar paau ||3||
pauRee ||
too aape hee aap aap hai aap kaaran keeaa ||
too aape aap nira(n)kaar hai ko avar na beeaa ||
too karan kaaran samarath hai too kareh su theeaa ||
too anama(n)giaa dhaan dhevanaa sabhanaahaa jeeaa ||
sabh aakhahu satigur vaahu vaahu jin dhaan har naam mukh dheeaa ||1||