Sri Guru Granth Sahib

ਅੰਗ ੫੮੬

ਸਲੋਕੁ ਮਃ ੩ ॥
ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥
ਮਃ ੩ ॥
ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥
ਪਉੜੀ ॥
ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
ਮਃ ੩ ॥
ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥
ਪਉੜੀ ॥
ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥

Ang 586

salok mahalaa teejaa ||
bhai vich sabh aakaar hai nirabhau har jeeau soi ||
satigur seviaai har man vasai tithai bhau kadhe na hoi ||
dhusaman dhukh tis no neR na aavai poh na sakai koi ||
gurmukh man veechaariaa jo tis bhaavai su hoi ||
naanak aape hee pat rakhasee kaaraj savaare soi ||1||
mahalaa teejaa ||
eik sajan chale ik chal ge rahadhe bhee fun jaeh ||
jinee satigur na sevio se aai ge pachhutaeh ||
naanak sach rate se na vichhuReh satigur sev samaeh ||2||
pauRee ||
tis mileeaai satigur sajanai jis a(n)tar har gunakaaree ||
tis mileeaai satigur preetamai jin ha(n)aumai vichahu maaree ||
so satigur pooraa dhan dha(n)n hai jin har upadhes dhe sabh sirasiT savaaree ||
nit japiahu sa(n)tahu raam naam bhaujal bikh taaree ||
gur poorai har upadhesiaa gur viTaRiahu ha(n)au sadh vaaree ||2||
salok mahalaa teejaa ||
satigur kee sevaa chaakaree sukhee hoo(n) sukh saar ||
aaithai milan vaddiaaieeaa dharageh mokh dhuaar ||
sachee kaar kamaavanee sach painan sach naam adhaar ||
sachee sa(n)gat sach milai sachai nai piaar ||
sachai sabadh harakh sadhaa dhar sachai sachiaar ||
naanak satigur kee sevaa so karai jis no nadhar karai karataar ||1||
mahalaa teejaa ||
hor viddaanee chaakaree dhirag jeevan dhirag vaas ||
a(n)mrit chhodd bikh lage bikh khaTanaa bikh raas ||
bikh khaanaa bikh painanaa bikh ke mukh giraas ||
aaithai dhukho dhukh kamaavanaa muiaa narak nivaas ||
manmukh muh mailai sabadh na jaananee kaam karodh vinaas ||
satigur kaa bhau chhoddiaa manahaTh ka(n)m na aavai raas ||
jam pur badhe maare’eh ko na sune aradhaas ||
naanak poorab likhiaa kamaavanaa gurmukh naam nivaas ||2||
pauRee ||
so satigur sevih saadh jan jin har har naam dhiraRaiaa ||
so satigur poojahu dhinas raat jin jaga(n)naath jagadhees japaiaa ||
so satigur dhekhahu ik nimakh nimakh jin har kaa har pa(n)th bataiaa ||
tis satigur kee sabh pagee pavahu jin moh a(n)dher chukaiaa ||
so satagur kahahu sabh dha(n)n dha(n)n jin har bhagat bha(n)ddaar lahaiaa ||3||
salok mahalaa teejaa ||
satigur miliaai bhukh giee bhekhee bhukh na jai ||