Sri Guru Granth Sahib

ਅੰਗ ੫੮੭

ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਮਃ ੩ ॥
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥
ਪਉੜੀ ॥
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥
ਸਲੋਕ ਮਃ ੩ ॥
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
ਮਃ ੩ ॥
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
ਪਉੜੀ ॥
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥

Ang 587

dhukh lagai ghar ghar firai agai dhoonee milai sajai ||
a(n)dhar sahaj na aaio sahaje hee lai khai ||
manahaTh jis te ma(n)ganaa lainaa dhukh manai ||
eis bhekhai thaavahu giraho bhalaa jithahu ko varasai ||
sabadh rate tinaa sojhee piee dhoojai bharam bhulai ||
piaai kirat kamaavanaa kahanaa kachhoo na jai ||
naanak jo tis bhaaveh se bhale jin kee pat paaveh thai ||1||
mahalaa teejaa ||
satigur seviaai sadhaa sukh janam maran dhukh jai ||
chi(n)taa mool na hoviee achi(n)t vasai man aai ||
a(n)tar teerath giaan hai satigur dheeaa bujhai ||
mail giee man niramal hoaa a(n)mirat sar teerath nai ||
sajan mile sajanaa sachai sabadh subhai ||
ghar hee parachaa paiaa jotee jot milai ||
paakha(n)dd jamakaal na chhoddiee lai jaasee pat gavai ||
naanak naam rate se ubare sache siau liv lai ||2||
pauRee ||
tit jai bahahu satasa(n)gatee jithai har kaa har naam biloieeaai ||
sahaje hee har naam leh har tat na khoieeaai ||
nit japiahu har har dhinas raat har dharageh ddoieeaai ||
so paae pooraa sataguroo jis dhur masatak lilaaT likhoieeaai ||
tis gur ka(n)au sabh namasakaar karahu jin har kee har gaal galoieeaai ||4||
salok mahalaa teejaa ||
sajan mile sajanaa jin satagur naal piaar ||
mil preetam tinee dhiaaiaa sachai prem piaar ||
man hee te man maaniaa gur kai sabadh apaar ||
eh sajan mile na vichhuReh j aap mele karataar ||
eikanaa dharasan kee parateet na aaieeaa sabadh na kareh veechaar ||
vichhuRiaa kaa kiaa vichhuRai jinaa dhoojai bhai piaar ||
manmukh setee dhosatee thoRaRiaa dhin chaar ||
eis pareetee tuTadhee vilam na hoviee it dhosatee chalan vikaar ||
jinaa a(n)dhar sache kaa bhau naahee naam na kareh piaar ||
naanak tin siau kiaa keechai dhosatee j aap bhulaae karataar ||1||
mahalaa teejaa ||
eik sadhaa ikatai ra(n)g raheh tin kai hau sadh balihaarai jaau ||
tan man dhan arapee tin kau niv niv laagau pai ||
tin miliaa man sa(n)tokheeaai tirasanaa bhukh sabh jai ||
naanak naam rate sukhe’ee sadhaa sache siau liv lai ||2||
pauRee ||
tis gur kau hau vaariaa jin har kee har kathaa sunaiee ||