Sri Guru Granth Sahib

ਅੰਗ ੫੮੮

ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
ਮਃ ੩ ॥
ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
ਪਉੜੀ ॥
ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਸਲੋਕ ਮਃ ੩ ॥
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥
ਮਃ ੩ ॥
ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥
ਪਉੜੀ ॥
ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥

Ang 588

tis gur kau sadh balihaaranai jin har sevaa banat banaiee ||
so satigur piaaraa merai naal hai jithai kithai maino le chhaddaiee ||
tis gur kau saabaas hai jin har sojhee paiee ||
naanak gur viTahu vaariaa jin har naam dheeaa mere man kee aas puraiee ||5||
salok mahalaa teejaa ||
tirasanaa dhaadhee jal muiee jal jal kare pukaar ||
satigur seetal je milai fir jalai na dhoojee vaar ||
naanak vin naavai nirabhau ko nahee jichar sabadh na kare veechaar ||1||
mahalaa teejaa ||
bhekhee agan na bujhiee chi(n)taa hai man maeh ||
varamee maaree saap na marai tiau nigure karam kamaeh ||
satigur dhaataa seveeaai sabadh vasai man aai ||
man tan seetal saa(n)t hoi tirasanaa agan bujhai ||
sukhaa sir sadhaa sukh hoi jaa vichahu aap gavai ||
gurmukh udhaasee so kare j sach rahai liv lai ||
chi(n)taa mool na hoviee har naam rajaa aaghai ||
naanak naam binaa neh chhooTeeaai haumai pacheh pachai ||2||
pauRee ||
jinee har har naam dhiaaiaa tinee paiaRe sarab sukhaa ||
sabh janam tinaa kaa safal hai jin har ke naam kee man laagee bhukhaa ||
jinee gur kai bachan aaraadhiaa tin visar ge sabh dhukhaa ||
te sa(n)t bhale gursikh hai jin naahee chi(n)t paraiee chukhaa ||
dhan dha(n)n tinaa kaa guroo hai jis a(n)mirat fal har laage mukhaa ||6||
salok mahalaa teejaa ||
kal meh jam ja(n)dhaar hai hukame kaar kamai ||
gur raakhe se ubare manmukhaa dhei sajai ||
jamakaalai vas jag baa(n)dhiaa tis dhaa faroo na koi ||
jin jam keetaa so seveeaai gurmukh dhukh na hoi ||
naanak gurmukh jam sevaa kare jin man sachaa hoi ||1||
mahalaa teejaa ||
ehaa kaiaa rog bharee bin sabadhai dhukh haumai rog na jai ||
satigur milai taa niramal hovai har naamo ma(n)n vasai ||
naanak naam dhiaaiaa sukhadhaataa dhukh visariaa sahaj subhai ||2||
pauRee ||
jin jagajeevan upadhesiaa tis gur kau hau sadhaa ghumaiaa ||
tis gur kau hau kha(n)neeaai jin madhusoodhan har naam sunaiaa ||
tis gur kau hau vaaranai jin haumai bikh sabh rog gavaiaa ||
tis satigur kau vadd pu(n)n hai jin avagan kaT gunee samajhaiaa ||