Sri Guru Granth Sahib

ਅੰਗ ੫੮੯

ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥
ਸਲੋਕੁ ਮਃ ੩ ॥
ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥
ਮਃ ੩ ॥
ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥
ਪਉੜੀ ॥
ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥
ਸਲੋਕ ਮਃ ੩ ॥
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥
ਮਃ ੩ ॥
ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥
ਪਉੜੀ ॥
ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥
ਸਲੋਕ ਮਃ ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥

Ang 589

so satigur tin kau bheTiaa jin kai mukh masatak bhaag likh paiaa ||7||
salok mahalaa teejaa ||
bhagat kareh marajeevaRe gurmukh bhagat sadhaa hoi ||
onaa kau dhur bhagat khajaanaa bakhasiaa meT na sakai koi ||
gun nidhaan man paiaa eko sachaa soi ||
naanak gurmukh mil rahe fir vichhoRaa kadhe na hoi ||1||
mahalaa teejaa ||
satigur kee sev na keeneeaa kiaa oh kare veechaar ||
sabadhai saar na jaaniee bikh bhoolaa gaavaar ||
agiaanee a(n)dh bahu karam kamaavai dhoojai bhai piaar ||
anahodhaa aap ganaidhe jam maar kare tin khuaar ||
naanak kis no aakheeaai jaa aape bakhasanahaar ||2||
pauRee ||
too karataa sabh kichh jaanadhaa sabh jeea tumaare ||
jis too bhaavai tis too mel laih kiaa ja(n)t vichaare ||
too karan kaaran samarath hai sach sirajanahaare ||
jis too meleh piaariaa so tudh milai gurmukh veechaare ||
hau balihaaree satigur aapane jin meraa har alakh lakhaare ||8||
salok mahalaa teejaa ||
ratanaa paarakh jo hovai su ratanaa kare veechaar ||
ratanaa saar na jaaniee agiaanee a(n)dh a(n)dhaar ||
ratan guroo kaa sabadh hai boojhai boojhanahaar ||
moorakh aap ganaidhe mar ja(n)meh hoi khuaar ||
naanak ratanaa so lahai jis gurmukh lagai piaar ||
sadhaa sadhaa naam ucharai har naamo nit biauhaar ||
kirapaa kare je aapanee taa har rakhaa ur dhaar ||1||
mahalaa teejaa ||
satigur kee sev na keeneeaa har naam na lago piaar ||
mat tum jaanahu oi jeevadhe oi aap maare karataar ||
haumai vaddaa rog hai bhai dhoojai karam kamai ||
naanak manmukh jeevadhiaa mue har visariaa dhukh pai ||2||
pauRee ||
jis a(n)tar hiradhaa sudh hai tis jan kau sabh namasakaaree ||
jis a(n)dhar naam nidhaan hai tis jan kau hau balihaaree ||
jis a(n)dhar budh bibek hai har naam muraaree ||
so satigur sabhanaa kaa mit hai sabh tiseh piaaree ||
sabh aatam raam pasaariaa gur budh beechaaree ||9||
salok mahalaa teejaa ||
bin satigur seve jeea ke ba(n)dhanaa vich haumai karam kamaeh ||
bin satigur seve Thaur na paavahee mar ja(n)meh aaveh jaeh ||
bin satigur seve fikaa bolanaa naam na vasai man maeh ||