Sri Guru Granth Sahib

ਅੰਗ ੫੯੦

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
ਮਹਲਾ ੧ ॥
ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
ਪਉੜੀ ॥
ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
ਮਃ ੩ ॥
ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
ਪਉੜੀ ॥
ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥
ਸਲੋਕ ਮਃ ੩ ॥
ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥
ਮਃ ੩ ॥
ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥
ਪਉੜੀ ॥
ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥

Ang 590

naanak bin satigur seve jam pur badhe maareean muh kaalai uTh jaeh ||1||
mahalaa pehilaa ||
jaalau aaisee reet jit mai piaaraa veesarai ||
naanak saiee bhalee pareet jit saahib setee pat rahai ||2||
pauRee ||
har iko dhaataa seveeaai har ik dhiaaieeaai ||
har iko dhaataa ma(n)geeaai man chi(n)dhiaa paieeaai ||
je dhooje paasahu ma(n)geeaai taa laaj maraieeaai ||
jin seviaa tin fal paiaa tis jan kee sabh bhukh gavaieeaai ||
naanak tin viTahu vaariaa jin anadhin hiradhai har naam dhiaaieeaai ||10||
salok mahalaa teejaa ||
bhagat janaa ka(n)au aap tuThaa meraa piaaraa aape lian jan lai ||
paatisaahee bhagat janaa kau dhiteean sir chhat sachaa har banai ||
sadhaa sukhe’ee niramale satigur kee kaar kamai ||
raaje oi na aakhe’eeh bhiR mareh fir joonee paeh ||
naanak vin naavai naka(n)ee vadda(n)ee fireh sobhaa mool na paeh ||1||
mahalaa teejaa ||
sun sikhiaai saadh na aaio jichar gurmukh sabadh na laagai ||
satigur seviaai naam man vasai vichahu bhram bhau bhaagai ||
jehaa satigur no jaanai teho hovai taa sach naam liv laagai ||
naanak naam milai vaddiaaiee har dhar sohan aagai ||2||
pauRee ||
gursikhaa(n) man har preet hai gur poojan aaveh ||
har naam vana(n)jeh ra(n)g siau laahaa har naam lai jaaveh ||
gursikhaa ke mukh ujale har dharageh bhaaveh ||
gur satigur bohal har naam kaa vaddabhaagee sikh gun saa(n)jh karaaveh ||
tinaa gursikhaa ka(n)au hau vaariaa jo bahadhiaa uThadhiaa har naam dhiaaveh ||11||
salok mahalaa teejaa ||
naanak naam nidhaan hai gurmukh paiaa jai ||
manmukh ghar hodhee vath na jaananee a(n)dhe bhauk mue bilalai ||1||
mahalaa teejaa ||
ka(n)chan kaiaa niramalee jo sach naam sach laagee ||
niramal jot nira(n)jan paiaa gurmukh bhram bhau bhaagee ||
naanak gurmukh sadhaa sukh paaveh anadhin har bairaagee ||2||
pauRee ||
se gursikh dhan dha(n)n hai jinee gur upadhes suniaa har ka(n)nee ||
gur satigur naam dhiraRaiaa tin ha(n)aumai dhubidhaa bha(n)nee ||
bin har naavai ko mitr naahee veechaar ddiThaa har ja(n)nee ||