Sri Guru Granth Sahib

ਅੰਗ ੫੯੧

ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥
ਸਲੋਕ ਮਃ ੩ ॥
ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥
ਮਃ ੩ ॥
ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥
ਪਉੜੀ ॥
ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥
ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
ਮਃ ੩ ॥
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਪਉੜੀ ॥
ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
ਸਲੋਕੁ ਮਃ ੩ ॥
ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥
ਮਃ ੩ ॥
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥

Ang 591

jinaa gursikhaa kau har sa(n)tusaT hai tinee satigur kee gal ma(n)nee ||
jo gurmukh naam dhiaaidhe tinee chaRee chavagan va(n)nee ||12||
salok mahalaa teejaa ||
manmukh kair karoop hai bin naavai nak naeh ||
anadhin dha(n)dhai viaapiaa supanai bhee sukh naeh ||
naanak gurmukh hoveh taa ubareh naeh ta badhe dhukh sahaeh ||1||
mahalaa teejaa ||
gurmukh sadhaa dhar sohane gur kaa sabadh kamaeh ||
a(n)tar saa(n)t sadhaa sukh dhar sachai sobhaa paeh ||
naanak gurmukh har naam paiaa sahaje sach samaeh ||2||
pauRee ||
gurmukh prahilaadh jap har gat paiee ||
gurmukh janak har naam liv laiee ||
gurmukh basisaT har upadhes sunaiee ||
bin gur har naam na kinai paiaa mere bhaiee ||
gurmukh har bhagat har aap lahaiee ||13||
salok mahalaa teejaa ||
satigur kee parateet na aaieeaa sabadh na laago bhaau ||
os no sukh na upajai bhaavai sau geRaa aavau jaau ||
naanak gurmukh sahaj milai sache siau liv laau ||1||
mahalaa teejaa ||
e man aaisaa satigur khoj lahu jit seviaai janam maran dhukh jai ||
sahasaa mool na hoviee haumai sabadh jalai ||
kooRai kee paal vichahu nikalai sach vasai man aai ||
a(n)tar saa(n)t man sukh hoi sach sa(n)jam kaar kamai ||
naanak poorai karam satigur milai har jeeau kirapaa kare rajai ||2||
pauRee ||
jis kai ghar dheebaan har hovai tis kee muThee vich jagat sabh aaiaa ||
tis kau talakee kisai dhee naahee har dheebaan sabh aan pairee paiaa ||
maanasaa kiahu dheebaanahu koiee nas bhaj nikalai har dheebaanahu koiee kithai jaiaa ||
so aaisaa har dheebaan vasiaa bhagataa kai hiradhai tin rahadhe khuhadhe aan sabh bhagataa agai khalavaiaa ||
har naavai kee vaddiaaiee karam paraapat hovai gurmukh viralai kinai dhiaaiaa ||14||
salok mahalaa teejaa ||
bin satigur seve jagat muaa birathaa janam gavai ||
dhoojai bhai at dhukh lagaa mar ja(n)mai aavai jai ||
visaTaa a(n)dhar vaas hai fir fir joonee pai ||
naanak bin naavai jam maarasee a(n)t giaa pachhutai ||1||
mahalaa teejaa ||
eis jag meh purakh ek hai hor sagalee naar sabaiee ||