ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥
ਪਉੜੀ ॥
ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥
ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
ਮਃ ੩ ॥
ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
ਪਉੜੀ ॥
ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
ਮਃ ੩ ॥
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥
sabh ghaT bhogavai alipat rahai alakh na lakhanaa jaiee ||
poorai gur vekhaaliaa sabadhe sojhee paiee ||
purakhai seveh se purakh hoveh jinee haumai sabadh jalaiee ||
tis kaa sareek ko nahee naa ko ka(n)Tak vairaiee ||
nihachal raaj hai sadhaa tis keraa naa aavai naa jaiee ||
anadhin sevak sevaa kare har sache ke gun gaiee ||
naanak vekh vigasiaa har sache kee vaddiaaiee ||2||
pauRee ||
jin kai har naam vasiaa sadh hiradhai har naamo tin ka(n)au rakhanahaaraa ||
har naam pitaa har naamo maataa har naam sakhaiee mitr hamaaraa ||
har naavai naal galaa har naavai naal masalat har naam hamaaree karadhaa nit saaraa ||
har naam hamaaree sa(n)gat at piaaree har naam kul har naam paravaaraa ||
jan naanak ka(n)au har naam har gur dheeaa har halat palat sadhaa kare nisataaraa ||15||
salok mahalaa teejaa ||
jin ka(n)au satigur bheTiaa se har keerat sadhaa kamaeh ||
achi(n)t har naam tin kai man vasiaa sachai sabadh samaeh ||
kul udhaareh aapanaa mokh padhavee aape paeh ||
paarabraham tin ka(n)au sa(n)tusaT bhiaa jo gur charanee jan paeh ||
jan naanak har kaa dhaas hai kar kirapaa har laaj rakhaeh ||1||
mahalaa teejaa ||
ha(n)aumai a(n)dhar khaRak hai khaRake khaRak vihai ||
ha(n)aumai vaddaa rog hai mar ja(n)mai aavai jai ||
jin kau poorab likhiaa tinaa satagur miliaa prabh aai ||
naanak gur parasaadhee ubare haumai sabadh jalai ||2||
pauRee ||
har naam hamaaraa prabh abigat agochar abinaasee purakh bidhaataa ||
har naam ham sreveh har naam ham poojeh har naame hee man raataa ||
har naamai jevadd koiee avar na soojhai har naamo a(n)t chhaddaataa ||
har naam dheeaa gur paraupakaaree dhan dha(n)n guroo kaa pitaa maataa ||
ha(n)au satigur apune ka(n)au sadhaa namasakaaree jit miliaai har naam mai jaataa ||16||
salok mahalaa teejaa ||
gurmukh sev na keeneeaa har naam na lago piaar ||
sabadhai saadh na aaio mar janamai vaaro vaar ||
manmukh a(n)dh na chetiee kit aaiaa saisaar ||
naanak jin kau nadhar kare se gurmukh la(n)ghe paar ||1||
mahalaa teejaa ||
eiko satigur jaagataa hor jag sootaa moh piaas ||
satigur sevan jaaga(n)n se jo rate sach naam gunataas ||