ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
ਪਉੜੀ ॥
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
ਸਲੋਕੁ ਮਃ ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
ਮਃ ੧ ॥
ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
ਪਉੜੀ ॥
ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
ਸਲੋਕੁ ਮਃ ੩ ॥
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਮਃ ੩ ॥
ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥
ਪਉੜੀ ॥
ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
sabadhai saadh na aaio naam na lago piaar ||
rasanaa fikaa bolanaa nit nit hoi khuaar ||
naanak kirat piaai kamaavanaa koi na meTanahaar ||2||
pauRee ||
dhan dhan sat purakh satiguroo hamaaraa jit miliaai ham kau saa(n)t aaiee ||
dhan dhan sat purakh satiguroo hamaaraa jit miliaai ham har bhagat paiee ||
dhan dhan har bhagat satiguroo hamaaraa jis kee sevaa te ham har naam liv laiee ||
dhan dhan har giaanee satiguroo hamaaraa jin vairee mitr ham kau sabh sam dhirasaT dhikhaiee ||
dhan dhan satiguroo mitr hamaaraa jin har naam siau hamaaree preet banaiee ||19||
salok mahalaa pehilaa ||
ghar hee mu(n)dh vidhes pir nit jhoore sa(n)mhaale ||
miladhiaa ddil na hoviee je neeat raas kare ||1||
mahalaa pehilaa ||
naanak gaalee kooReeaa baajh pareet karei ||
tichar jaanai bhalaa kar jichar levai dhei ||2||
pauRee ||
jin upaae jeea tin har raakhiaa ||
a(n)mrit sachaa naau bhojan chaakhiaa ||
tipat rahe aaghai miTee bhabhaakhiaa ||
sabh a(n)dhar ik varatai kinai viralai laakhiaa ||
jan naanak bhe nihaal prabh kee paakhiaa ||20||
salok mahalaa teejaa ||
satigur no sabh ko vekhadhaa jetaa jagat sa(n)saar ||
ddiThai mukat na hoviee jichar sabadh na kare veechaar ||
haumai mail na chukiee naam na lagai piaar ||
eik aape bakhas milaian dhubidhaa taj vikaar ||
naanak ik dharasan dhekh mar mile satigur het piaar ||1||
mahalaa teejaa ||
satiguroo na sevio moorakh a(n)dh gavaar ||
dhoojai bhai bahut dhukh laagaa jalataa kare pukaar ||
jin kaaran guroo visaariaa se na upakare a(n)tee vaar ||
naanak gurmatee sukh paiaa bakhase bakhasanahaar ||2||
pauRee ||
too aape aap aap sabh karataa koiee dhoojaa hoi su avaro kaheeaai ||
har aape bolai aap bulaavai har aape jal thal rav raheeaai ||
har aape maarai har aape chhoddai man har saranee paR raheeaai ||
har bin koiee maar jeevaal na sakai man hoi nichi(n)dh nisal hoi raheeaai ||
auThadhiaa bahadhiaa sutiaa sadhaa sadhaa har naam dhiaaieeaai jan naanak gurmukh har laheeaai ||21||1|| sudhu