Sri Guru Granth Sahib

ਅੰਗ ੫੯੭

ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥
ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥
ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥
ਸੋਰਠਿ ਮਹਲਾ ੧ ॥
ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥
ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥
ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥
ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥
ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥
ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥
ਸੋਰਠਿ ਮਹਲਾ ੧ ॥
ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥
ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥
ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥
ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥
ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥
ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥
ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥
ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥

Ang 597

tujh hee man raate ahinis parabhaate har rasanaa jap man re ||2||
tum saache ham tum hee raache sabadh bhedh fun saache ||
ahinis naam rate se sooche mar janame se kaache ||3||
avar na dheesai kis saalaahee tiseh sareek na koiee ||
pranavat naanak dhaasan dhaasaa gurmat jaaniaa soiee ||4||5||
soraTh mahalaa pehilaa ||
alakh apaar aga(n)m agochar naa tis kaal na karamaa ||
jaat ajaat ajonee sa(n)bhau naa tis bhaau na bharamaa ||1||
saache sachiaar viTahu kurabaan ||
naa tis roop varan nahee rekhiaa saachai sabadh neesaan || rahaau ||
naa tis maat pitaa sut ba(n)dhap naa tis kaam na naaree ||
akul nira(n)jan apar para(n)par sagalee jot tumaaree ||2||
ghaT ghaT a(n)tar braham lukaiaa ghaT ghaT jot sabaiee ||
bajar kapaaT mukate gurmatee nirabhai taaRee laiee ||3||
ja(n)t upai kaal sir ja(n)taa vasagat jugat sabaiee ||
satigur sev padhaarath paaveh chhooTeh sabadh kamaiee ||4||
soochai bhaaddai saach samaavai virale soochaachaaree ||
ta(n)tai kau param ta(n)t milaiaa naanak saran tumaaree ||5||6||
soraTh mahalaa pehilaa ||
jiau meenaa bin paaneeaai tiau saakat marai piaas ||
tiau har bin mareeaai re manaa jo birathaa jaavai saas ||1||
man re raam naam jas lei ||
bin gur ih ras kiau lahau gur melai har dhei || rahaau ||
sa(n)t janaa mil sa(n)gatee gurmukh teerath hoi ||
aThasaTh teerath majanaa gur dharas paraapat hoi ||2||
jiau jogee jat baaharaa tap naahee sat sa(n)tokh ||
tiau naamai bin dhehuree jam maarai a(n)tar dhokh ||3||
saakat prem na paieeaai har paieeaai satigur bhai ||
sukh dhukh dhaataa gur milai kahu naanak sifat samai ||4||7||
soraTh mahalaa pehilaa ||
too prabh dhaataa dhaan mat pooraa ham thaare bhekhaaree jeeau ||
mai kiaa maagau kichh thir na rahaiee har dheejai naam piaaree jeeau ||1||
ghaT ghaT rav rahiaa banavaaree ||
jal thal maheeal gupato varatai gur sabadhee dhekh nihaaree jeeau || rahaau ||
marat piaal akaas dhikhaio gur satigur kirapaa dhaaree jeeau ||
so braham ajonee hai bhee honee ghaT bheetar dhekh muraaree jeeau ||2||