ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥
ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥
ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥
ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥
ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥
ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
ਸੋਰਠਿ ਮਹਲਾ ੧ ਪੰਚਪਦੇ ॥
ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥
ਮਨ ਰੇ ਸਮਝੁ ਕਵਨ ਮਤਿ ਲਾਗਾ ॥ ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥
ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥
ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥
ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥
ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥
ਸੋਰਠਿ ਮਹਲਾ ੧ ॥
ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥
ਮਨ ਰੇ ਰਾਮ ਜਪਹੁ ਸੁਖੁ ਹੋਈ ॥ ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥
janam maran kau ih jag bapuRo in dhoojai bhagat visaaree jeeau ||
satigur milai ta gurmat paieeaai saakat baajee haaree jeeau ||3||
satigur ba(n)dhan toR niraare bahuR na garabh majhaaree jeeau ||
naanak giaan ratan paragaasiaa har man vasiaa nira(n)kaaree jeeau ||4||8||
soraTh mahalaa pehilaa ||
jis jal nidh kaaran tum jag aae so a(n)mrit gur paahee jeeau ||
chhoddahu ves bhekh chaturaiee dhubidhaa ih fal naahee jeeau ||1||
man re thir rahu mat kat jaahee jeeau ||
baahar ddooddat bahut dhukh paaveh ghar a(n)mrit ghaT maahee jeeau || rahaau ||
avagun chhodd gunaa kau dhaavahu kar avagun pachhutaahee jeeau ||
sar apasar kee saar na jaaneh fir fir keech buddaahee jeeau ||2||
a(n)tar mail lobh bahu jhooThe baahar naavahu kaahee jeeau ||
niramal naam japahu sadh gurmukh a(n)tar kee gat taahee jeeau ||3||
parahar lobh ni(n)dhaa kooR tiaagahu sach gur bachanee fal paahee jeeau ||
jiau bhaavai tiau raakhahu har jeeau jan naanak sabadh salaahee jeeau ||4||9||
soraTh mahalaa pehilaa pa(n)chapadhe ||
apanaa ghar moosat raakh na saakeh kee par ghar johan laagaa ||
ghar dhar raakheh je ras chaakheh jo gurmukh sevak laagaa ||1||
man re samajh kavan mat laagaa ||
naam visaar an ras lobhaane fir pachhutaeh abhaagaa || rahaau ||
aavat kau harakh jaat kau roveh ih dhukh sukh naale laagaa ||
aape dhukh sukh bhog bhogaavai gurmukh so anaraagaa ||2||
har ras uoopar avar kiaa kaheeaai jin peeaa so tirapataagaa ||
maiaa mohit jin ih ras khoiaa jaa saakat dhuramat laagaa ||3||
man kaa jeeau pavanapat dhehee dhehee meh dheau samaagaa ||
je too dheh ta har ras gaiee man tirapatai har liv laagaa ||4||
saadhasa(n)gat meh har ras paieeaai gur miliaai jam bhau bhaagaa ||
naanak raam naam jap gurmukh har paae masatak bhaagaa ||5||10||
soraTh mahalaa pehilaa ||
sarab jeeaa sir lekh dhuraahoo bin lekhai nahee koiee jeeau ||
aap alekh kudharat kar dhekhai hukam chalaae soiee jeeau ||1||
man re raam japahu sukh hoiee ||
ahinis gur ke charan sarevahu har dhaataa bhugataa soiee || rahaau ||