Sri Guru Granth Sahib

ਅੰਗ ੫੯੯

ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥
ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥
ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥
ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥
ਸੋਰਠਿ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥
ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥
ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧੵਾਰਾ ॥੨॥
ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥
ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥੧॥੧੨॥
ਸੋਰਠਿ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥
ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

Ang 599

jo a(n)tar so baahar dhekhahu avar na dhoojaa koiee jeeau ||
gurmukh ek dhirasaT kar dhekhahu ghaT ghaT jot samoiee jeeau ||2||
chalatau Thaak rakhahu ghar apanai gur miliaai ieh mat hoiee jeeau ||
dhekh adhirasaT rahau bisamaadhee dhukh bisarai sukh hoiee jeeau ||3||
peevahu apiau param sukh paieeaai nij ghar vaasaa hoiee jeeau ||
janam maran bhav bha(n)jan gaieeaai punarap janam na hoiee jeeau ||4||
tat nira(n)jan jot sabaiee soha(n) bhedh na koiee jeeau ||
apara(n)par paarabraham paramesar naanak gur miliaa soiee jeeau ||5||11||
soraTh mahalaa pehilaa ghar teejaa
ikOankaar satigur prasaadh ||
jaa tis bhaavaa tadh hee gaavaa ||
taa gaave kaa fal paavaa ||
gaave kaa fal hoiee || jaa aape dhevai soiee ||1||
man mere gur bachanee nidh paiee ||
taa te sach meh rahiaa samaiee || rahaau ||
gur saakhee a(n)tar jaagee ||
taa cha(n)chal mat tiaagee ||
gur saakhee kaa ujeeaaraa ||
taa miTiaa sagal a(n)dhayeaaraa ||2||
gur charanee man laagaa ||
taa jam kaa maarag bhaagaa ||
bhai vich nirabhau paiaa ||
taa sahajai kai ghar aaiaa ||3||
bhanat naanak boojhai ko beechaaree ||
eis jag meh karanee saaree ||
karanee keerat hoiee ||
jaa aape miliaa soiee ||4||1||12||
soraTh mahalaa teejaa ghar pehilaa
ikOankaar satigur prasaadh ||
sevak sev kareh sabh teree jin sabadhai saadh aaiaa ||
gur kirapaa te niramal hoaa jin vichahu aap gavaiaa ||
anadhin gun gaaveh nit saache gur kai sabadh suhaiaa ||1||
mere Thaakur ham baarik saran tumaaree ||
eko sachaa sach too keval aap muraaree || rahaau ||
jaagat rahe tinee prabh paiaa sabadhe haumai maaree ||
girahee meh sadhaa har jan udhaasee giaan tat beechaaree ||
satigur sev sadhaa sukh paiaa har raakhiaa ur dhaaree ||2||
eih manooaa dheh dhis dhaavadhaa dhoojai bhai khuaaiaa ||