ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥
ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥
ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥
ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥
ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥
ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥
ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਸੋਰਠਿ ਮਃ ੩ ॥
ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥
ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥
ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥
ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥
ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥
manmukh mugadh har naam na chetai birathaa janam gavaiaa ||
satigur bheTe taa naau paae haumai moh chukaiaa ||3||
har jan saache saach kamaaveh gur kai sabadh veechaaree ||
aape mel le prabh saachai saach rakhiaa ur dhaaree ||
naanak naavahu gat mat paiee ehaa raas hamaaree ||4||1||
soraTh mahalaa teejaa ||
bhagat khajaanaa bhagatan kau dheeaa naau har dhan sach soi ||
akhuT naam dhan kadhe nikhuTai naahee kinai na keemat hoi ||
naam dhan mukh ujale hoe har paiaa sach soi ||1||
man mere gur sabadhee har paiaa jai ||
bin sabadhai jag bhuladhaa firadhaa dharageh milai sajai || rahaau ||
eis dhehee a(n)dhar pa(n)ch chor vaseh kaam karodh lobh moh aha(n)kaaraa ||
a(n)mrit looTeh manmukh nahee boojheh koi na sunai pookaaraa ||
a(n)dhaa jagat a(n)dh varataaraa baajh guroo gubaaraa ||2||
haumai meraa kar kar vigute kih chalai na chaladhiaa naal ||
gurmukh hovai su naam dhiaavai sadhaa har naam samaal ||
sachee baanee har gun gaavai nadharee nadhar nihaal ||3||
satigur giaan sadhaa ghaT chaanan amar sir baadhisaahaa ||
anadhin bhagat kareh dhin raatee raam naam sach laahaa ||
naanak raam naam nisataaraa sabadh rate har paahaa ||4||2||
soraTh mahalaa teejaa ||
dhaasan dhaas hovai taa har paae vichahu aap gavaiee ||
bhagataa kaa kaaraj har ana(n)dh hai anadhin har gun gaiee ||
sabadh rate sadhaa ik ra(n)gee har siau rahe samaiee ||1||
har jeeau saachee nadhar tumaaree ||
aapaniaa dhaasaa no kirapaa kar piaare raakhahu paij hamaaree || rahaau ||
sabadh salaahee sadhaa hau jeevaa gurmatee bhau bhaagaa ||
meraa prabh saachaa at suaaliau gur seviaa chit laagaa ||
saachaa sabadh sachee sach baanee so jan anadhin jaagaa ||2||
mahaa ga(n)bheer sadhaa sukhadhaataa tis kaa a(n)t na paiaa ||
poore gur kee sevaa keenee achi(n)t har ma(n)n vasaiaa ||
man tan niramal sadhaa sukh a(n)tar vichahu bharam chukaiaa ||3||
har kaa maarag sadhaa pa(n)th vikhaRaa ko paae gur veechaaraa ||
har kai ra(n)g raataa sabadhe maataa haumai taje vikaaraa ||
naanak naam rataa ik ra(n)gee sabadh savaaranahaaraa ||4||3||