ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥
ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥
ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥
ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਸੋਰਠਿ ਮਹਲਾ ੩ ॥
ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥
ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥
ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥
ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥
ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥
ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
ਹਰਿ ਕੇ ਦਾਸ ਸੁਹੇਲੇ ਭਾਈ ॥
soraTh mahalaa teejaa ||
har jeeau tudh no sadhaa saalaahee piaare jichar ghaT a(n)tar hai saasaa ||
eik pal khin visareh too suaamee jaanau baras pachaasaa ||
ham mooR mugadh sadhaa se bhaiee gur kai sabadh pragaasaa ||1||
har jeeau tum aape dheh bujhaiee ||
har jeeau tudh viTahu vaariaa sadh hee tere naam viTahu bal jaiee || rahaau ||
ham sabadh mue sabadh maar jeevaale bhaiee sabadhe hee mukat paiee ||
sabadhe man tan niramal hoaa har vasiaa man aaiee ||
sabadh gur dhaataa jit man raataa har siau rahiaa samaiee ||2||
sabadh na jaaneh se a(n)ne bole se kit aae sa(n)saaraa ||
har ras na paiaa birathaa janam gavaiaa ja(n)meh vaaro vaaraa ||
bisaTaa ke keeRe bisaTaa maeh samaane manmukh mugadh gubaaraa ||3||
aape kar vekhai maarag laae bhaiee tis bin avar na koiee ||
jo dhur likhiaa su koi na meTai bhaiee karataa kare su hoiee ||
naanak naam vasiaa man a(n)tar bhaiee avar na dhoojaa koiee ||4||4||
soraTh mahalaa teejaa ||
gurmukh bhagat kareh prabh bhaaveh anadhin naam vakhaane ||
bhagataa kee saar kareh aap raakheh jo terai man bhaane ||
too gunadhaataa sabadh pachhaataa gun keh gunee samaane ||1||
man mere har jeeau sadhaa samaal ||
a(n)t kaal teraa belee hovai sadhaa nibahai terai naal || rahaau ||
dhusaT chaukaRee sadhaa kooR kamaaveh naa boojheh veechaare ||
ni(n)dhaa dhusaTee te kin fal paiaa haranaakhas nakheh bidhaare ||
prahilaadh jan sadh har gun gaavai har jeeau le ubaare ||2||
aapas kau bahu bhalaa kar jaaneh manmukh mat na kaiee ||
saadhoo jan kee ni(n)dhaa viaape jaasan janam gavaiee ||
raam naam kadhe cheteh naahee a(n)t ge pachhutaiee ||3||
safal janam bhagataa kaa keetaa gur sevaa aap laae ||
sabadhe raate sahaje maate anadhin har gun gaae ||
naanak dhaas kahai bena(n)tee hau laagaa tin kai paae ||4||5||
soraTh mahalaa teejaa ||
so sikh sakhaa ba(n)dhap hai bhaiee j gur ke bhaane vich aavai ||
aapanai bhaanai jo chalai bhaiee vichhuR choTaa khaavai ||
bin satigur sukh kadhe na paavai bhaiee fir fir pachhotaavai ||1||
har ke dhaas suhele bhaiee ||