Sri Guru Granth Sahib

Ang ੬੦੨

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥
ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥
ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥
ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥
ਸੋਰਠਿ ਮਹਲਾ ੩ ਚੌਤੁਕੇ ॥
ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥
ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥
ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥
ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥
ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥
ਸੋਰਠਿ ਮਃ ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥
ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

Ang 602

janam janam ke kilabikh dhukh kaaTe aape mel milaiee || rahaau ||
eih kuTa(n)b sabh jeea ke ba(n)dhan bhaiee bharam bhulaa sai(n)saaraa ||
bin gur ba(n)dhan TooTeh naahee gurmukh mokh dhuaaraa ||
karam kareh gur sabadh na pachhaaneh mar janameh vaaro vaaraa ||2||
hau meraa jag palach rahiaa bhaiee koi na kis hee keraa ||
gurmukh mahal pain gun gaavan nij ghar hoi baseraa ||
aaithai boojhai su aap pachhaanai har prabh hai tis keraa ||3||
satiguroo sadhaa dhiaal hai bhaiee vin bhaagaa kiaa paieeaai ||
ek nadhar kar vekhai sabh uoopar jehaa bhaau tehaa fal paieeaai ||
naanak naam vasai man a(n)tar vichahu aap gavaieeaai ||4||6||
soraTh mahalaa teejaa chauatuke ||
sachee bhagat satigur te hovai sachee hiradhai baanee ||
satigur seve sadhaa sukh paae haumai sabadh samaanee ||
bin gur saache bhagat na hovee hor bhoolee firai iaanee ||
manmukh fireh sadhaa dhukh paaveh ddoob mue vin paanee ||1||
bhaiee re sadhaa rahahu saranaiee ||
aapanee nadhar kare pat raakhai har naamo dhe vaddiaaiee || rahaau ||
poore gur te aap pachhaataa sabadh sachai veechaaraa ||
hiradhai jagajeevan sadh vasiaa taj kaam karodh aha(n)kaaraa ||
sadhaa hajoor raviaa sabh Thaiee hiradhai naam apaaraa ||
jug jug baanee sabadh pachhaanee naau meeThaa maneh piaaraa ||2||
satigur sev jin naam pachhaataa safal janam jag aaiaa ||
har ras chaakh sadhaa man tirapatiaa gun gaavai gunee aghaiaa ||
kamal pragaas sadhaa ra(n)g raataa anahadh sabadh vajaiaa ||
tan man niramal niramal baanee sache sach samaiaa ||3||
raam naam kee gat koi na boojhai gurmat ridhai samaiee ||
gurmukh hovai su mag pachhaanai har ras rasan rasaiee ||
jap tap sa(n)jam sabh gur te hovai hiradhai naam vasaiee ||
naanak naam samaaleh se jan sohan dhar saachai pat paiee ||4||7||
soraTh mahalaa teejaa dhutuke ||
satigur miliaai ulaTee bhiee bhaiee jeevat marai taa boojh pai ||
so guroo so sikh hai bhaiee jis jotee jot milai ||1||
man re har har setee liv lai ||
man har jap meeThaa laagai bhaiee gurmukh paae har thai || rahaau ||