ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥
ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥
ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥
ਸੋਰਠਿ ਮਹਲਾ ੩ ਘਰੁ ੧ ॥
ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥
ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥
ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥
ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥
ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥
ਸੋਰਠਿ ਮਹਲਾ ੩ ਘਰੁ ੧ ॥
ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥
ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥
ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥
ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥
ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥
ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥
bin gur preet na uoopajai bhaiee manmukh dhoojai bhai ||
tuh kuTeh manmukh karam kareh bhaiee palai kichhoo na pai ||2||
gur miliaai naam man raviaa bhaiee saachee preet piaar ||
sadhaa har ke gun ravai bhaiee gur kai het apaar ||3||
aaiaa so paravaan hai bhaiee j gur sevaa chit lai ||
naanak naam har paieeaai bhaiee gur sabadhee melai ||4||8||
soraTh mahalaa teejaa ghar pehilaa ||
tihee gunee tirabhavan viaapiaa bhaiee gurmukh boojh bujhai ||
raam naam lag chhooTeeaai bhaiee poochhahu giaaneeaa jai ||1||
man re trai gun chhodd chauthai chit lai ||
har jeeau terai man vasai bhaiee sadhaa har ke gun gai || rahaau ||
naamai te sabh uoopaje bhaiee nai visariaai mar jai ||
agiaanee jagat a(n)dh hai bhaiee soote ge muhai ||2||
gurmukh jaage se ubare bhaiee bhavajal paar utaar ||
jag meh laahaa har naam hai bhaiee hiradhai rakhiaa ur dhaar ||3||
gur saranaiee ubare bhaiee raam naam liv lai ||
naanak naau beRaa naau tulahaRaa bhaiee jit lag paar jan pai ||4||9||
soraTh mahalaa teejaa ghar pehilaa ||
satigur sukh saagar jag a(n)tar hor thai sukh naahee ||
haumai jagat dhukh rog viaapiaa mar janamai rovai dhaahee ||1||
praanee satigur sev sukh pai ||
satigur seveh taa sukh paaveh naeh ta jaahigaa janam gavai || rahaau ||
trai gun dhaat bahu karam kamaaveh har ras saadh na aaiaa ||
sa(n)dhiaa tarapan kareh gaitree bin boojhe dhukh paiaa ||2||
satigur seve so vaddabhaagee jis no aap milaae ||
har ras pee jan sadhaa tirapataase vichahu aap gavaae ||3||
eih jag a(n)dhaa sabh a(n)dh kamaavai bin gur mag na paae ||
naanak satigur milai ta akhee vekhai gharai a(n)dhar sach paae ||4||10||
soraTh mahalaa teejaa ||
bin satigur seve bahutaa dhukh laagaa jug chaare bharamaiee ||
ham dheen tum jug jug dhaate sabadhe dheh bujhaiee ||1||
har jeeau kirapaa karahu tum piaare ||
satigur dhaataa mel milaavahu har naam dhevahu aadhaare || rahaau ||
manasaa maar dhubidhaa sahaj samaanee paiaa naam apaaraa ||
har ras chaakh man niramal hoaa kilabikh kaaTanahaaraa ||2||