ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥
ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਸੋਰਠਿ ਮਹਲਾ ੩ ॥
ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥
ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥
ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥
ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥
ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥
ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥
ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥
ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥
ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥
ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਸੋਰਠਿ ਮਹਲਾ ੪ ਚਉਥਾ ॥
ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥
sabadh marahu fir jeevahu sadh hee taa fir maran na hoiee ||
a(n)mrit naam sadhaa man meeThaa sabadhe paavai koiee ||3||
dhaatai dhaat rakhee hath apanai jis bhaavai tis dheiee ||
naanak naam rate sukh paiaa dharageh jaapeh seiee ||4||11||
soraTh mahalaa teejaa ||
satigur seve taa sahaj dhun upajai gat mat tadh hee paae ||
har kaa naam sachaa man vasiaa naame naam samaae ||1||
bin satigur sabh jag bauraanaa ||
manmukh a(n)dhaa sabadh na jaanai jhooThai bharam bhulaanaa || rahaau ||
trai gun maiaa bharam bhulaiaa haumai ba(n)dhan kamaae ||
ja(n)man maran sir uoopar uoobhau garabh jon dhukh paae ||2||
trai gun varateh sagal sa(n)saaraa haumai vich pat khoiee ||
gurmukh hovai chauthaa padh cheenai raam naam sukh hoiee ||3||
trai gun sabh tere too aape karataa jo too kareh su hoiee ||
naanak raam naam nisataaraa sabadhe haumai khoiee ||4||12||
soraTh mahalaa chauthhaa ghar pehilaa
ikOankaar satigur prasaadh ||
aape aap varatadhaa piaaraa aape aap apaahu ||
vanajaaraa jag aap hai piaaraa aape saachaa saahu ||
aape vanaj vaapaareeaa piaaraa aape sach vesaahu ||1||
jap man har har naam salaeh ||
gur kirapaa te paieeaai piaaraa a(n)mrit agam athaeh || rahaau ||
aape sun sabh vekhadhaa piaaraa mukh bole aap muhaahu ||
aape ujhaR paidhaa piaaraa aap vikhaale raahu ||
aape hee sabh aap hai piaaraa aape veparavaahu ||2||
aape aap upaidhaa piaaraa sir aape dha(n)dhaRai laahu ||
aap karaae saakhatee piaaraa aap maare mar jaahu ||
aape patan paatanee piaaraa aape paar la(n)ghaahu ||3||
aape saagar bohithaa piaaraa gur khevaT aap chalaahu ||
aape hee chaR la(n)ghadhaa piaaraa kar choj vekhai paatisaahu ||
aape aap dhiaal hai piaaraa jan naanak bakhas milaahu ||4||1||
soraTh mahalaa chauthhaa chauthaa ||
aape a(n)ddaj jeraj setaj utabhuj aape kha(n)dd aape sabh loi ||
aape soot aape bahu maneeaa kar sakatee jagat paroi ||