Sri Guru Granth Sahib

ਅੰਗ ੬੦੫

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥
ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥
ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥
ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥
ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥
ਸੋਰਠਿ ਮਹਲਾ ੪ ॥
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥
ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥
ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥
ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥
ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥ ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥
ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

Ang 605

aape hee sootadhaar hai piaaraa soot khi(n)che ddeh dderee hoi ||1||
mere man mai har bin avar na koi ||
satigur vich naam nidhaan hai piaaraa kar dhiaa a(n)mrit mukh choi || rahaau ||
aape jal thal sabhat hai piaaraa prabh aape kare su hoi ||
sabhanaa rijak samaahadhaa piaaraa dhoojaa avar na koi ||
aape khel khelaidhaa piaaraa aape kare su hoi ||2||
aape hee aap niramalaa piaaraa aape niramal soi ||
aape keemat paidhaa piaaraa aape kare su hoi ||
aape alakh na lakheeaai piaaraa aap lakhaavai soi ||3||
aape gahir ga(n)bheer hai piaaraa tis jevadd avar na koi ||
sabh ghaT aape bhogavai piaaraa vich naaree purakh sabh soi ||
naanak gupat varatadhaa piaaraa gurmukh paragaT hoi ||4||2||
soraTh mahalaa chauthhaa ||
aape hee sabh aap hai piaaraa aape thaap uthaapai ||
aape vekh vigasadhaa piaaraa kar choj vekhai prabh aapai ||
aape van tin sabhat hai piaaraa aape gurmukh jaapai ||1||
jap man har har naam ras dhraapai ||
a(n)mirat naam mahaa ras meeThaa gur sabadhee chakh jaapai || rahaau ||
aape teerath tulahaRaa piaaraa aap tarai prabh aapai ||
aape jaal vataidhaa piaaraa sabh jag machhulee har aapai ||
aap abhul na bhuliee piaaraa avar na dhoojaa jaapai ||2||
aape si(n)n(g)ee naadh hai piaaraa dhun aap vajaae aapai ||
aape jogee purakh hai piaaraa aape hee tap taapai ||
aape satigur aap hai chelaa upadhes karai prabh aapai ||3||
aape naau japaidhaa piaaraa aape hee jap jaapai ||
aape a(n)mrit aap hai piaaraa aape hee ras aapai ||
aape aap salaahadhaa piaaraa jan naanak har ras dhraapai ||4||3||
soraTh mahalaa chauthhaa ||
aape ka(n)ddaa aap taraajee prabh aape tol tolaiaa ||
aape saahu aape vanajaaraa aape vanaj karaiaa ||
aape dharatee saajeean piaarai pichhai Ta(n)k chaRaiaa ||1||
mere man har har dhiaai sukh paiaa ||
har har naam nidhaan hai piaaraa gur poorai meeThaa laiaa || rahaau ||
aape dharatee aap jal piaaraa aape kare karaiaa ||
aape hukam varatadhaa piaaraa jal maaTee ba(n)dh rakhaiaa ||
aape hee bhau paidhaa piaaraa ba(n)n bakaree seeh haddaiaa ||2||