ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥
ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
ਸੋਰਠਿ ਮਹਲਾ ੪ ॥
ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥
ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥ ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥
ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥
ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥
aape kaasaT aap har piaaraa vich kaasaT agan rakhaiaa ||
aape hee aap varatadhaa piaaraa bhai agan na sakai jalaiaa ||
aape maar jeevaidhaa piaaraa saeh laidhe sabh lavaiaa ||3||
aape taan dheebaan hai piaaraa aape kaarai laiaa ||
jiau aap chalaae tiau chaleeaai piaare jiau har prabh mere bhaiaa ||
aape ja(n)tee ja(n)t hai piaaraa jan naanak vajeh vajaiaa ||4||4||
soraTh mahalaa chauthhaa ||
aape sirasaT upaidhaa piaaraa kar sooraj cha(n)dh chaanaan ||
aap nitaaniaa taan hai piaaraa aap nimaaniaa maan ||
aap dhiaa kar rakhadhaa piaaraa aape sughaR sujaan ||1||
mere man jap raam naam neesaan ||
satasa(n)gat mil dhiaai too har har bahuR na aavan jaan || rahaau ||
aape hee gun varatadhaa piaaraa aape hee paravaan ||
aape bakhas karaidhaa piaaraa aape sach neesaan ||
aape hukam varatadhaa piaaraa aape hee furamaan ||2||
aape bhagat bha(n)ddaar hai piaaraa aape dhevai dhaan ||
aape sev karaidhaa piaaraa aap dhivaavai maan ||
aape taaRee laidhaa piaaraa aape gunee nidhaan ||3||
aape vaddaa aap hai piaaraa aape hee paradhaan ||
aape keemat paidhaa piaaraa aape tul paravaan ||
aape atul tulaidhaa piaaraa jan naanak sadh kurabaan ||4||5||
soraTh mahalaa chauthhaa ||
aape sevaa laidhaa piaaraa aape bhagat umaahaa ||
aape gun gaavaidhaa piaaraa aape sabadh samaahaa ||
aape lekhan aap likhaaree aape lekh likhaahaa ||1||
mere man jap raam naam omaahaa ||
anadhin anadh hovai vaddabhaagee lai gur poorai har laahaa || rahaau ||
aape gopee kaan hai piaaraa ban aape guoo charaahaa ||
aape saaval su(n)dharaa piaaraa aape va(n)s vajaahaa ||
kuvaleeaa peeR aap maraidhaa piaaraa kar baalak roop pachaahaa ||2||
aap akhaaRaa paidhaa piaaraa kar vekhai aap chojaahaa ||
kar baalak roop upaidhaa piaaraa cha(n)ddoor ka(n)s kes maaraahaa ||
aape hee bal aap hai piaaraa bal bha(n)nai moorakh mugadhaahaa ||3||
sabh aape jagat upaidhaa piaaraa vas aape jugat hathaahaa ||