ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥
ਸੋਰਠਿ ਮਃ ੪ ਦੁਤੁਕੇ ॥
ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥
ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥
ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥
ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਸੋਰਠਿ ਮਹਲਾ ੪ ਪੰਚਪਦਾ ॥
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥
gal jevaRee aape paidhaa piaaraa jiau prabh khi(n)chai tiau jaahaa ||
jo garabai so pachasee piaare jap naanak bhagat samaahaa ||4||6||
soraTh mahalaa chauthhaa dhutuke ||
anik janam vichhuRe dhukh paiaa manmukh karam karai aha(n)kaaree ||
saadhoo parasat hee prabh paiaa gobidh saran tumaaree ||1||
gobidh preet lagee at piaaree ||
jab satasa(n)g bhe saadhoo jan hiradhai miliaa saa(n)t muraaree || rahaau ||
too hiradhai gupat vaseh dhin raatee teraa bhaau na bujheh gavaaree ||
satigur purakh miliaa prabh pragaTiaa gun gaavai gun veechaaree ||2||
gurmukh pragaas bhiaa saat aaiee dhuramat budh nivaaree ||
aatam braham cheen sukh paiaa satasa(n)gat purakh tumaaree ||3||
purakhai purakh miliaa gur paiaa jin kau kirapaa bhiee tumaaree ||
naanak atul sahaj sukh paiaa anadhin jaagat rahai banavaaree ||4||7||
soraTh mahalaa chauthhaa ||
har siau preet a(n)tar man bedhiaa har bin rahan na jaiee ||
jiau machhulee bin neerai binasai tiau naamai bin mar jaiee ||1||
mere prabh kirapaa jal dhevahu har naiee ||
hau a(n)tar naam ma(n)gaa dhin raatee naame hee saa(n)t paiee || rahaau ||
jiau chaatirak jal bin bilalaavai bin jal piaas na jaiee ||
gurmukh jal paavai sukh sahaje hariaa bhai subhaiee ||2||
manmukh bhookhe dheh dhis ddoleh bin naavai dhukh paiee ||
janam marai fir jonee aavai dharageh milai sajaiee ||3||
kirapaa kareh taa har gun gaaveh har ras a(n)tar paiee ||
naanak dheen dhiaal bhe hai tirasanaa sabadh bujhaiee ||4||8||
soraTh mahalaa chauthhaa pa(n)chapadhaa ||
achar charai taa sidh hoiee sidhee te budh paiee ||
prem ke sar laage tan bheetar taa bhram kaaTiaa jaiee ||1||
mere gobidh apune jan kau dheh vaddiaaiee ||
gurmat raam naam paragaasahu sadhaa rahahu saranaiee || rahaau ||
eih sa(n)saar sabh aavan jaanaa man moorakh chet ajaanaa ||
har jeeau kirapaa karahu gur melahu taa har naam samaanaa ||2||
jis kee vath soiee prabh jaanai jis no dhei su paae || vasat anoop at agam agochar gur pooraa alakh lakhaae ||3||
jin ieh chaakhee soiee jaanai goo(n)ge kee miThiaaiee ||