ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥
ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥
ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥
ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥
ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥
ratan lukaiaa lookai naahee je ko rakhai lukaiee ||4||
sabh kichh teraa too a(n)tarajaamee too sabhanaa kaa prabh soiee ||
jis no dhaat kareh so paae jan naanak avar na koiee ||5||9||
soraTh mahalaa panjavaa ghar pehilaa tituke
ikOankaar satigur prasaadh ||
kis hau jaachee kis aaraadhee jaa sabh ko keetaa hosee ||
jo jo dheesai vaddaa vadderaa so so khaakoo ralasee ||
nirabhau nira(n)kaar bhav kha(n)ddan sabh sukh nav nidh dhesee ||1||
har jeeau teree dhaatee raajaa ||
maanas bapuRaa kiaa saalaahee kiaa tis kaa muhataajaa || rahaau ||
jin har dhiaaiaa sabh kichh tis kaa tis kee bhookh gavaiee ||
aaisaa dhan dheeaa sukhadhaatai nikhuT na kab hee jaiee ||
anadh bhiaa sukh sahaj samaane satigur mel milaiee ||2||
man naam jap naam aaraadh anadhin naam vakhaanee ||
aupadhes sun saadh sa(n)tan kaa sabh chookee kaan jamaanee ||
jin kau kirapaal hoaa prabh meraa se laage gur kee baanee ||3||
keemat kaun karai prabh teree too sarab jeeaa dhiaalaa ||
sabh kichh keetaa teraa varatai kiaa ham baal gupaalaa ||
raakh leh naanak jan tumaraa jiau pitaa poot kirapaalaa ||4||1||
soraTh mahalaa panjavaa ghar pehilaa chauatuke ||
gur govi(n)dh salaaheeaai bhaiee man tan hiradhai dhaar ||
saachaa saahib man vasai bhaiee ehaa karanee saar ||
jit tan naam na uoopajai bhaiee se tan hoe chhaar ||
saadhasa(n)gat kau vaariaa bhaiee jin eka(n)kaar adhaar ||1||
soiee sach araadhanaa bhaiee jis te sabh kichh hoi ||
gur poorai jaanaiaa bhaiee tis bin avar na koi || rahaau ||
naam vihoone pach mue bhaiee ganat na jai ganee ||
vin sach soch na paieeaai bhaiee saachaa agam dhanee ||
aavan jaan na chukiee bhaiee jhooThee dhunee manee ||
gurmukh koT udhaaradhaa bhaiee dhe naavai ek kanee ||2||
si(n)mirat saasat sodhiaa bhaiee vin satigur bharam na jai ||
anik karam kar thaakiaa bhaiee fir fir ba(n)dhan pai ||
chaare ku(n)ddaa sodheeaa bhaiee vin satigur naahee jai ||