Sri Guru Granth Sahib

ਅੰਗ ੬੦੯

ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥
ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥
ਸੋਰਠਿ ਮਹਲਾ ੫ ਦੁਤੁਕੇ ॥
ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥
ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥
ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥ ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥
ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥
ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥ ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥
ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥
ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥
ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥

Ang 609

vaddabhaagee gur paiaa bhaiee har har naam dhiaai ||3||
sach sadhaa hai niramalaa bhaiee niramal saache soi ||
nadhar kare jis aapanee bhaiee tis paraapat hoi ||
koT madhe jan paieeaai bhaiee viralaa koiee koi ||
naanak rataa sach naam bhaiee sun man tan niramal hoi ||4||2||
soraTh mahalaa panjavaa dhutuke ||
jau lau bhaau abhaau ih maanai tau lau milan dhooraiee ||
aan aapanaa karat beechaaraa tau lau beech bikhaiee ||1||
maadhave aaisee dheh bujhaiee ||
sevau saadh gahau oT charanaa neh bisarai muhat chasaiee || rahaau ||
re man mugadh achet cha(n)chal chit tum aaisee ridhai na aaiee ||
praanapat tiaag aan too rachiaa urajhio sa(n)g bairaiee ||2||
sog na biaapai aap na thaapai saadhasa(n)gat budh paiee ||
saakat kaa bakanaa iau jaanau jaise pavan jhulaiee ||3||
koT paraadh achhaadhio ih man kahanaa kachhoo na jaiee ||
jan naanak dheen saran aaio prabh sabh lekhaa rakhahu uThaiee ||4||3||
soraTh mahalaa panjavaa ||
putr kalatr lok gireh banitaa maiaa sanaba(n)dhehee ||
a(n)t kee baar ko kharaa na hosee sabh mithiaa asanehee ||1||
re nar kaahe paporahu dhehee ||
uoodd jaigo dhoom baadharo ik bhaajahu raam sanehee || rahaau ||
teen sa(n)n(g)iaa kar dhehee keenee jal kookar bhasamehee ||
hoi aamaro gireh meh baiThaa karan kaaran bisarohee ||2||
anik bhaat kar mane’ee saaje kaachai taag parohee ||
tooT jaigo soot baapure fir paachhai pachhutohee ||3||
jin tum siraje siraj savaare tis dhiaavahu dhin rainehee ||
jan naanak prabh kirapaa dhaaree mai satigur oT gahehee ||4||4||
soraTh mahalaa panjavaa ||
gur pooraa bheTio vaddabhaagee maneh bhiaa paragaasaa ||
koi na pahuchanahaaraa dhoojaa apune saahib kaa bharavaasaa ||1||
apune satigur kai balihaarai ||
aagai sukh paachhai sukh sahajaa ghar aana(n)dh hamaarai || rahaau ||
a(n)tarajaamee karanaihaaraa soiee khasam hamaaraa ||
nirabhau bhe gur charanee laage ik raam naam aadhaaraa ||2||
safal dharasan akaal moorat prabh hai bhee hovanahaaraa ||
ka(n)Th lagai apune jan raakhe apunee preet piaaraa ||3||
vaddee vaddiaaiee acharaj sobhaa kaaraj aaiaa raase ||