Sri Guru Granth Sahib

ਅੰਗ ੬੧੧

ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥
ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥
ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥
ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥
ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥
ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥
ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥
ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥
ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥
ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
ਸੋਰਠਿ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥

Ang 611

mere man saadh saran chhuTakaaraa ||
bin gur poore janam maran na rahiee fir aavat baaro baaraa || rahaau ||
ohu ju bharam bhulaavaa kaheeat tin meh urajhio sagal sa(n)saaraa ||
pooran bhagat purakh suaamee kaa sarab thok te niaaraa ||2||
ni(n)dhau naahee kaahoo baatai eh khasam kaa keeaa ||
jaa kau kirapaa karee prabh merai mil saadhasa(n)gat naau leeaa ||3||
paarabraham paramesur satigur sabhanaa karat udhaaraa ||
kahu naanak gur bin nahee tareeaai ih pooran tat beechaaraa ||4||9||
soraTh mahalaa panjavaa ||
khojat khojat khoj beechaario raam naam tat saaraa ||
kilabikh kaaTe nimakh araadhiaa gurmukh paar utaaraa ||1||
har ras peevahu purakh giaanee ||
sun sun mahaa tirapat man paavai saadhoo a(n)mirat baanee || rahaau ||
mukat bhugat jugat sach paieeaai sarab sukhaa kaa dhaataa ||
apune dhaas kau bhagat dhaan dhevai pooran purakh bidhaataa ||2||
sravanee suneeaai rasanaa gaieeaai hiradhai dhiaaieeaai soiee ||
karan kaaran samarath suaamee jaa te birathaa na koiee ||3||
vaddai bhaag ratan janam paiaa karahu kirapaa kirapaalaa ||
saadhasa(n)g naanak gun gaavai simarai sadhaa guopaalaa ||4||10||
soraTh mahalaa panjavaa ||
kar isanaan simar prabh apanaa man tan bhe arogaa ||
koT bighan laathe prabh saranaa pragaTe bhale sa(n)jogaa ||1||
prabh baanee sabadh subhaakhiaa ||
gaavahu sunahu paRahu nit bhaiee gur poorai too raakhiaa || rahaau ||
saachaa saahib amit vaddaiee bhagat vachhal dhiaalaa ||
sa(n)taa kee paij rakhadhaa aaiaa aadh biradh pratipaalaa ||2||
har a(n)mirat naam bhojan nit bhu(n)chahu sarab velaa mukh paavahu ||
jaraa maraa taap sabh naaThaa gun gobi(n)dh nit gaavahu ||3||
sunee aradhaas suaamee merai sarab kalaa ban aaiee ||
pragaT bhiee sagale jug a(n)tar gur naanak kee vaddiaaiee ||4||11||
soraTh mahalaa panjavaa ghar doojaa chaupadhe
ikOankaar satigur prasaadh ||
ek pitaa ekas ke ham baarik too meraa gur haiee ||
sun meetaa jeeau hamaaraa bal bal jaasee har dharasan dheh dhikhaiee ||1||