Sri Guru Granth Sahib

ਅੰਗ ੬੧੨

ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥
ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥
ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥
ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
ਸੋਰਠਿ ਮਹਲਾ ੫ ॥
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥
ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥
ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥
ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥
ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥
ਸੋਰਠਿ ਮਹਲਾ ੫ ॥
ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥
ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥
ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥
ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥
ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥
ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥
ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥

Ang 612

sun meetaa dhooree kau bal jaiee ||
eih man teraa bhaiee || rahaau ||
paav malovaa mal mal dhovaa ih man tai koo dhesaa ||
sun meetaa hau teree saranaiee aaiaa prabh milau dheh upadhesaa ||2||
maan na keejai saran pareejai karai su bhalaa manaieeaai ||
sun meetaa jeeau pi(n)dd sabh tan arapeejai iau dharasan har jeeau paieeaai ||3||
bhio anugrahu prasaadh sa(n)tan kai har naamaa hai meeThaa ||
jan naanak kau gur kirapaa dhaaree sabh akul nira(n)jan ddeeThaa ||4||1||12||
soraTh mahalaa panjavaa ||
koT brahama(n)dd ko Thaakur suaamee sarab jeeaa kaa dhaataa re ||
pratipaalai nit saar samaalai ik gun nahee moorakh jaataa re ||1||
har aaraadh na jaanaa re ||
har har gur gur karataa re ||
har jeeau naam pario raamadhaas || rahaau ||
dheen dhiaal kirapaal sukh saagar sarab ghaTaa bharapooree re ||
pekhat sunat sadhaa hai sa(n)ge mai moorakh jaaniaa dhooree re ||2||
har bia(n)t hau mit kar varanau kiaa jaanaa hoi kaiso re ||
karau benatee satigur apune mai moorakh dheh upadheso re ||3||
mai moorakh kee ketak baat hai koT paraadhee tariaa re ||
gur naanak jin suniaa pekhiaa se fir garabhaas na pariaa re ||4||2||13||
soraTh mahalaa panjavaa ||
jinaa baat ko bahut a(n)dhesaro te miTe sabh giaa ||
sahaj sain ar sukhaman naaree uoodh kamal bigasiaa ||1||
dhekhahu acharaj bhiaa ||
jeh Thaakur kau sunat agaadh bodh so ridhai gur dhiaa || rahaau ||
joi dhoot moh bahut sa(n)taavat te bhiaanak bhiaa ||
kareh benatee raakh Thaakur te ham teree saraniaa ||2||
jeh bha(n)ddaar gobi(n)dh kaa khuliaa jeh praapat teh liaa ||
ek ratan mo kau gur dheenaa meraa man tan seetal thiaa ||3||
ek boo(n)dh gur a(n)mrit dheeno taa aTal amar na muaa ||
bhagat bha(n)ddaar gur naanak kau saupe fir lekhaa mool na liaa ||4||3||14||
soraTh mahalaa panjavaa ||
charan kamal siau jaa kaa man leenaa se jan tirapat aghaiee ||
gun amol jis ridhai na vasiaa te nar tirasan tirakhaiee ||1||
har aaraadhe arog anadhaiee ||
jis no visarai meraa raam sanehee tis laakh bedhan jan aaiee || rahaau ||