ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥
ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥
ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥
ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥
ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥
ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥
ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਸੋਰਠਿ ਮਹਲਾ ੫ ॥
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥
ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥
ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥
ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥
ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
ਸੋਰਠਿ ਮਹਲਾ ੫ ॥
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥
ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥
pooran paarabraham paramesur mere man sadhaa dhiaaieeaai ||1||
simarahu har har naam paraanee ||
binasai kaachee dheh agiaanee || rahaau ||
mirag tirasanaa ar supan manorath taa kee kachh na vaddaiee ||
raam bhajan bin kaam na aavas sa(n)g na kaahoo jaiee ||2||
hau hau karat bihai avaradhaa jeea ko kaam na keenaa ||
dhaavat dhaavat neh tirapataasiaa raam naam nahee cheenaa ||3||
saadh bikaar bikhai ras maato asa(n)kh khate kar fere ||
naanak kee prabh paeh bina(n)tee kaaTahu avagun mere ||4||11||22||
soraTh mahalaa panjavaa ||
gun gaavahu pooran abinaasee kaam karodh bikh jaare ||
mahaa bikham agan ko saagar saadhoo sa(n)g udhaare ||1||
poorai gur meTio bharam a(n)dheraa ||
bhaj prem bhagat prabh neraa || rahaau ||
har har naam nidhaan ras peeaa man tan rahe aghaiee ||
jat kat poor rahio paramesar kat aavai kat jaiee ||2||
jap tap sa(n)jam giaan tat betaa jis man vasai guopaalaa ||
naam ratan jin gurmukh paiaa taa kee pooran ghaalaa ||3||
kal kales miTe dhukh sagale kaaTee jam kee faasaa ||
kahu naanak prabh kirapaa dhaaree man tan bhe bigaasaa ||4||12||23||
soraTh mahalaa panjavaa ||
karan karaavanahaar prabh dhaataa paarabraham prabh suaamee ||
sagale jeea ke’ee dhiaalaa so prabh a(n)tarajaamee ||1||
meraa gur hoaa aap sahaiee ||
sookh sahaj aana(n)dh ma(n)gal ras acharaj bhiee baddaiee || rahaau ||
gur kee saran pe bhai naase saachee dharageh maane ||
gun gaavat aaraadh naam har aae apunai thaane ||2||
jai jai kaar karai sabh usatat sa(n)gat saadh piaaree ||
sadh balihaar jaau prabh apune jin pooran paij savaaree ||3||
gosaT giaan naam sun udhare jin jin dharasan paiaa ||
bhio kirapaal naanak prabh apunaa anadh setee ghar aaiaa ||4||13||24||
soraTh mahalaa panjavaa ||
prabh kee saran sagal bhai laathe dhukh binase sukh paiaa ||
dhiaal hoaa paarabraham suaamee pooraa satigur dhiaaiaa ||1||
prabh jeeau too mero saahib dhaataa ||
kar kirapaa prabh dheen dhiaalaa gun gaavau ra(n)g raataa || rahaau ||
satigur naam nidhaan dhiraRaiaa chi(n)taa sagal binaasee ||