ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥
ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥
ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥
ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥
ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥
ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਸੋਰਠਿ ਮਹਲਾ ੫ ॥
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥
ਹਰਿ ਸਾਚਾ ਸਿਮਰਹੁ ਭਾਈ ॥ ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥
ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥ ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥
ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥
ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥
ਸੋਰਠਿ ਮਹਲਾ ੫ ਪੰਚਪਦਾ ॥
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥
ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥
ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥
ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥
ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥
ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥
kar kirapaa apuno kar leenaa man vasiaa abinaasee ||2||
taa kau bighan na kouoo laagai jo satigur apunai raakhe ||
charan kamal base ridh a(n)tar a(n)mirat har ras chaakhe ||3||
kar sevaa sevak prabh apune jin man kee ichh pujaiee ||
naanak dhaas taa kai balihaarai jin pooran paij rakhaiee ||4||14||25||
soraTh mahalaa panjavaa ||
maiaa moh magan a(n)dhiaarai dhevanahaar na jaanai ||
jeeau pi(n)dd saaj jin rachiaa bal apuno kar maanai ||1||
man mooRe dhekh rahio prabh suaamee ||
jo kichh kareh soiee soiee jaanai rahai na kachhooaai chhaanee || rahaau ||
jihavaa suaadh lobh madh maato upaje anik bikaaraa ||
bahut jon bharamat dhukh paiaa haumai ba(n)dhan ke bhaaraa ||2||
dhei kivaaR anik paRadhe meh par dhaaraa sa(n)g faakai ||
chitr gupat jab lekhaa maageh tab kaun paRadhaa teraa ddaakai ||3||
dheen dhiaal pooran dhukh bha(n)jan tum bin oT na kaiee ||
kaadd leh sa(n)saar saagar meh naanak prabh saranaiee ||4||15||26||
soraTh mahalaa panjavaa ||
paarabraham hoaa sahaiee kathaa keeratan sukhadhaiee ||
gur poore kee baanee jap anadh karahu nit praanee ||1||
har saachaa simarahu bhaiee ||
saadhasa(n)g sadhaa sukh paieeaai har bisar na kabahoo jaiee || rahaau ||
a(n)mirat naam paramesar teraa jo simarai so jeevai ||
jis no karam paraapat hovai so jan niramal theevai ||2||
bighan binaasan sabh dhukh naasan gur charanee man laagaa ||
gun gaavat achut abinaasee anadhin har ra(n)g jaagaa ||3||
man ichhe seiee fal paae har kee kathaa suhelee ||
aadh a(n)t madh naanak kau so prabh hoaa belee ||4||16||27||
soraTh mahalaa panjavaa pa(n)chapadhaa ||
binasai moh meraa ar teraa binasai apanee dhaaree ||1||
sa(n)tahu ihaa bataavahu kaaree ||
jit haumai garab nivaaree ||1|| rahaau ||
sarab bhoot paarabraham kar maaniaa hovaa(n) sagal renaaree ||2||
pekhio prabh jeeau apunai sa(n)ge chookai bheet bhramaaree ||3||
aaukhadh naam niramal jal a(n)mrit paieeaai guroo dhuaaree ||4||
kahu naanak jis masatak likhiaa tis gur mil rog bidhaaree ||5||17||28||