ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
ਸੋਰਠਿ ਮਹਲਾ ੫ ॥
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥
ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥
ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
ਸੋਰਠਿ ਮਃ ੫ ॥
ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥
ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥
ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥
ਸੋਰਠਿ ਮਹਲਾ ੫ ॥
ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥
ਮੇਰੋ ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥
ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥
ਸੋਰਠਿ ਮਹਲਾ ੫ ॥
ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥
ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥
ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥
ਸੋਰਠਿ ਮਹਲਾ ੫ ॥
ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥
ਸਤਿਗੁਰੁ ਪੂਰਾ ਮੇਰੈ ਨਾਲਿ ॥
tin kee dhoor naanak dhaas baachhai jin har naam ridhai paroiee ||2||5||33||
soraTh mahalaa panjavaa ||
janam janam ke dhookh nivaarai sookaa man saadhaarai ||
dharasan bheTat hot nihaalaa har kaa naam beechaarai ||1||
meraa baidh guroo govi(n)dhaa ||
har har naam aaukhadh mukh dhevai kaaTai jam kee fa(n)dhaa ||1|| rahaau ||
samarath purakh pooran bidhaate aape karanaihaaraa ||
apunaa dhaas har aap ubaariaa naanak naam adhaaraa ||2||6||34||
soraTh mahalaa panjavaa ||
a(n)tar kee gat tum hee jaanee tujh hee paeh nibero ||
bakhas laih saahib prabh apane laakh khate kar fero ||1||
prabh jee too mero Thaakur nero ||
har charan saran moh chero ||1|| rahaau ||
besumaar bea(n)t suaamee uoocho gunee gahero ||
kaaT silak keeno apuno dhaasaro tau naanak kahaa nihoro ||2||7||35||
soraTh mahalaa panjavaa ||
bhe kirapaal guroo govi(n)dhaa sagal manorath paae ||
asathir bhe laag har charanee govi(n)dh ke gun gaae ||1||
bhalo samoorat pooraa ||
saa(n)t sahaj aana(n)dh naam jap vaaje anahadh tooraa ||1|| rahaau ||
mile suaamee preetam apune ghar ma(n)dhar sukhadhaiee ||
har naam nidhaan naanak jan paiaa sagalee ichh pujaiee ||2||8||36||
soraTh mahalaa panjavaa ||
gur ke charan base ridh bheetar subh lakhan prabh keene ||
bhe kirapaal pooran paramesar naam nidhaan man cheene ||1||
mero gur rakhavaaro meet ||
dhoon chuoonee dhe vaddiaaiee sobhaa neetaa neet ||1|| rahaau ||
jeea ja(n)t prabh sagal udhaare dharasan dhekhanahaare ||
gur poore kee acharaj vaddiaaiee naanak sadh balihaare ||2||9||37||
soraTh mahalaa panjavaa ||
sa(n)chan karau naam dhan niramal thaatee agam apaar ||
bilachh binodh aana(n)dh sukh maanahu khai jeevahu sikh paravaar ||1||
har ke charan kamal aadhaar ||
sa(n)t prasaadh paio sach bohith chaR la(n)ghau bikh sa(n)saar ||1|| rahaau ||
bhe kirapaal pooran abinaasee aapeh keenee saar ||
pekh pekh naanak bigasaano naanak naahee sumaar ||2||10||38||
soraTh mahalaa panjavaa ||
gur poorai apanee kal dhaaree sabh ghaT upajee dhiaa ||
aape mel vaddaiee keenee kusal khem sabh bhiaa ||1||
satigur pooraa merai naal ||