Sri Guru Granth Sahib

ਅੰਗ ੬੨੦

ਸੋਰਠਿ ਮਹਲਾ ੫ ॥
ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥
ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥
ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥
ਸੋਰਠਿ ਮਹਲਾ ੫ ॥
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥
ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥
ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
ਸੋਰਠਿ ਮਹਲਾ ੫ ॥
ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥
ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥
ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥
ਸੋਰਠਿ ਮਹਲਾ ੫ ॥
ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥
ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥
ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

Ang 620

soraTh mahalaa panjavaa ||
dhurat gavaiaa har prabh aape sabh sa(n)saar ubaariaa ||
paarabraham prabh kirapaa dhaaree apanaa biradh samaariaa ||1||
hoiee raaje raam kee rakhavaalee ||
sookh sahaj aanadh gun gaavahu man tan dheh sukhaalee || rahaau ||
patit udhaaran satigur meraa moh tis kaa bharavaasaa ||
bakhas le sabh sachai saahib sun naanak kee aradhaasaa ||2||17||45||
soraTh mahalaa panjavaa ||
bakhasiaa paarabraham paramesar sagale rog bidhaare ||
gur poore kee saranee ubare kaaraj sagal savaare ||1||
har jan simariaa naam adhaar ||
taap utaariaa satigur poorai apanee kirapaa dhaar || rahaau ||
sadhaa ana(n)dh kareh mere piaare har govidh gur raakhiaa ||
vaddee vaddiaaiee naanak karate kee saach sabadh sat bhaakhiaa ||2||18||46||
soraTh mahalaa panjavaa ||
bhe kirapaal suaamee mere tit saachai dharabaar ||
satigur taap gavaiaa bhaiee Thaa(n)dd piee sa(n)saar ||
apane jeea ja(n)t aape raakhe jameh keeo haTataar ||1||
har ke charan ridhai ur dhaar ||
sadhaa sadhaa prabh simareeaai bhaiee dhukh kilabikh kaaTanahaar ||1|| rahaau ||
tis kee saranee uoobarai bhaiee jin rachiaa sabh koi ||
karan kaaran samarath so bhaiee sachai sachee soi ||
naanak prabhoo dhiaaieeaai bhaiee man tan seetal hoi ||2||19||47||
soraTh mahalaa panjavaa ||
sa(n)tahu har har naam dhiaaiee ||
sukh saagar prabh visarau naahee man chi(n)dhiaRaa fal paiee ||1|| rahaau ||
satigur poorai taap gavaiaa apanee kirapaa dhaaree ||
paarabraham prabh bhe dhiaalaa dhukh miTiaa sabh paravaaree ||1||
sarab nidhaan ma(n)gal ras roopaa har kaa naam adhaaro ||
naanak pat raakhee paramesar udhariaa sabh sa(n)saaro ||2||20||48||
soraTh mahalaa panjavaa ||
meraa satigur rakhavaalaa hoaa ||
dhaar kirapaa prabh haath dhe raakhiaa har govidh navaa niroaa ||1|| rahaau ||
taap giaa prabh aap miTaiaa jan kee laaj rakhaiee ||
saadhasa(n)gat te sabh fal paae satigur kai bal jaa(n)iee ||1||
halat palat prabh dhovai savaare hamaraa gun avagun na beechaariaa ||