ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਸੋਰਠਿ ਮਹਲਾ ੫ ॥
ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥
ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥
ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥
ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥
ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥
ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥
ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਸੋਰਠਿ ਮਹਲਾ ੫ ॥
ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥
ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥
ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥
ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥
ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥
ਸੋਰਠਿ ਮਹਲਾ ੫ ॥
ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥
ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥
aTal bachan naanak gur teraa safal kar masatak dhaariaa ||2||21||49||
soraTh mahalaa panjavaa ||
jeea ja(n)tr sabh tis ke ke’ee soiee sa(n)t sahaiee ||
apune sevak kee aape raakhai pooran bhiee baddaiee ||1||
paarabraham pooraa merai naal ||
gur poorai pooree sabh raakhee hoe sarab dhiaal ||1|| rahaau ||
anadhin naanak naam dhiaae jeea praan kaa dhaataa ||
apune dhaas kau ka(n)Th lai raakhai jiau baarik pit maataa ||2||22||50||
soraTh mahalaa panjavaa ghar teejaa chaupadhe
ikOankaar satigur prasaadh ||
mil pa(n)chahu nahee sahasaa chukaiaa ||
sikadhaarahu neh pateeaaiaa ||
aumaraavahu aagai jheraa ||
mil raajan raam niberaa ||1||
ab ddooddan katahu na jaiee ||
gobidh bheTe gur gosaiee || rahaau ||
aaiaa prabh dharabaaraa ||
taa sagalee miTee pookaaraa ||
labadh aapanee paiee ||
taa kat aavai kat jaiee ||2||
teh saach niaai niberaa ||
uoohaa sam Thaakur sam cheraa ||
a(n)tarajaamee jaanai ||
bin bolat aap pachhaanai ||3||
sarab thaan ko raajaa ||
teh anahadh sabadh agaajaa ||
tis peh kiaa chaturaiee ||
mil naanak aap gavaiee ||4||1||51||
soraTh mahalaa panjavaa ||
hiradhai naam vasaih ||
ghar baiThe guroo dhiaaih ||
gur poorai sach kahiaa ||
so sukh saachaa lahiaa ||1||
apunaa hoio gur miharavaanaa ||
anadh sookh kaliaan ma(n)gal siau ghar aae kar isanaanaa || rahaau ||
saachee gur vaddiaaiee ||
taa kee keemat kahan na jaiee ||
sir saahaa paatisaahaa ||
gur bheTat man omaahaa ||2||
sagal paraachhat laathe ||
mil saadhasa(n)gat kai saathe ||
gun nidhaan har naamaa ||
jap pooran hoe kaamaa ||3||
gur keeno mukat dhuaaraa ||
sabh sirasaT karai jaikaaraa ||
naanak prabh merai saathe ||
janam maran bhai laathe ||4||2||52||
soraTh mahalaa panjavaa ||
gur poorai kirapaa dhaaree ||
prabh pooree loch hamaaree ||
kar isanaan gireh aae ||
anadh ma(n)gal sukh paae ||1||
sa(n)tahu raam naam nisatareeaai ||
uooThat baiThat har har dhiaaieeaai anadhin sukirat kareeaai ||1|| rahaau ||