Sri Guru Granth Sahib

ਅੰਗ ੬੨੪

ਸੋਰਠਿ ਮਹਲਾ ੫ ॥
ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥
ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥
ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥
ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥
ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥
ਰਾਗੁ ਸੋਰਠਿ ਮਹਲਾ ੫ ॥
ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥
ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥
ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥
ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥
ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥
ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥

Ang 624

soraTh mahalaa panjavaa ||
gur poorai keetee pooree ||
prabh rav rahiaa bharapooree ||
khem kusal bhiaa isanaanaa ||
paarabraham viTahu kurabaanaa ||1||
gur ke charan kaval ridh dhaare ||
bighan na laagai til kaa koiee kaaraj sagal savaare ||1|| rahaau ||
mil saadhoo dhuramat khoe ||
patit puneet sabh hoe ||
raamadhaas sarovar naate ||
sabh laathe paap kamaate ||2||
gun gobi(n)dh nit gaieeaai ||
saadhasa(n)g mil dhiaaieeaai ||
man baa(n)chhat fal paae ||
gur pooraa ridhai dhiaae ||3||
gur gopaal aana(n)dhaa ||
jap jap jeevai paramaana(n)dhaa ||
jan naanak naam dhiaaiaa ||
prabh apanaa biradh rakhaiaa ||4||10||60||
raag soraTh mahalaa panjavaa ||
dheh dhis chhatr megh ghaTaa ghaT dhaaman chamak ddaraio ||
sej ikelee needh nahu naineh pir paradhes sidhaio ||1||
hun nahee sa(n)dhesaro maio ||
ek kosaro sidh karat laal tab chatur paataro aaio || rahaau ||
kiau bisarai ih laal piaaro sarab gunaa sukhadhaio ||
ma(n)dhar char kai pa(n)th nihaarau nain neer bhar aaio ||2||
hau hau bheet bhio hai beecho sunat dhes nikaTaio ||
bhaa(n)bheeree ke paat paradho bin pekhe dhooraio ||3||
bhio kirapaal sarab ko Thaakur sagaro dhookh miTaio ||
kahu naanak haumai bheet gur khoiee tau dhiaar beeThalo paio ||4||
sabh rahio a(n)dhesaro maio ||
jo chaahat so guroo milaio ||
sarab gunaa nidh raio || rahaau dhoojaa ||11||61||
soraTh mahalaa panjavaa ||
giee bahoR ba(n)dhee chhoR nira(n)kaar dhukhadhaaree ||
karam na jaanaa dharam na jaanaa lobhee maiaadhaaree ||
naam pario bhagat govi(n)dh kaa ieh raakhahu paij tumaaree ||1||
har jeeau nimaaniaa too maan ||
nicheejiaa cheej kare meraa govi(n)dh teree kudharat kau kurabaan || rahaau ||
jaisaa baalak bhai subhaiee lakh aparaadh kamaavai ||
kar upadhes jhiRake bahu bhaatee bahuR pitaa gal laavai ||
pichhale aaugun bakhas le prabh aagai maarag paavai ||2||
har a(n)tarajaamee sabh bidh jaanai taa kis peh aakh sunaieeaai ||
kahanai kathan na bheejai gobi(n)dh har bhaavai paij rakhaieeaai ||
avar oT mai sagalee dhekhee ik teree oT rahaieeaai ||3||