ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
soraTh mahalaa nauvaa ||
preetam jaan leh man maahee ||
apane sukh siau hee jag faa(n)dhio ko kaahoo ko naahee ||1|| rahaau ||
sukh mai aan bahut mil baiThat rahat chahoo dhis gherai ||
bipat paree sabh hee sa(n)g chhaaddit kouoo na aavat nerai ||1||
ghar kee naar bahut hit jaa siau sadhaa rahat sa(n)g laagee ||
jab hee ha(n)s tajee ieh kaa(n)iaa pret pret kar bhaagee ||2||
eeh bidh ko biauhaar banio hai jaa siau neh lagaio ||
a(n)t baar naanak bin har jee kouoo kaam na aaio ||3||12||139||
soraTh mahalaa pehilaa ghar pehilaa asaTapadheeaa chautukee
ikOankaar satigur prasaadh ||
dhubidhaa na paRau har bin hor na poojau maRai masaan na jaiee ||
tirasanaa raach na par ghar jaavaa tirasanaa naam bujhaiee ||
ghar bheetar ghar guroo dhikhaiaa sahaj rate man bhaiee ||
too aape dhaanaa aape beenaa too dheveh mat saiee ||1||
man bairaag ratau bairaagee sabadh man bedhiaa meree maiee ||
a(n)tar jot nira(n)tar baanee saache saahib siau liv laiee || rahaau ||
asa(n)kh bairaagee kaheh bairaag so bairaagee j khasamai bhaavai ||
hiradhai sabadh sadhaa bhai rachiaa gur kee kaar kamaavai ||
eko chetai manooaa na ddolai dhaavat varaj rahaavai ||
sahaje maataa sadhaa ra(n)g raataa saache ke gun gaavai ||2||
manooaa paun bi(n)dh sukhavaasee naam vasai sukh bhaiee ||
jihabaa netr sotr sach raate jal boojhee tujheh bujhaiee ||
aas niraas rahai bairaagee nij ghar taaRee laiee ||
bhikhiaa naam raje sa(n)tokhee a(n)mrit sahaj peeaaiee ||3||
dhubidhaa vich bairaag na hovee jab lag dhoojee raiee ||
sabh jag teraa too eko dhaataa avar na dhoojaa bhaiee ||
manmukh ja(n)t dhukh sadhaa nivaasee gurmukh dhe vaddiaaiee ||
apar apaar aga(n)m agochar kahanai keem na paiee ||4||
su(n)n samaadh mahaa paramaarath teen bhavan pat naama(n) ||
masatak lekh jeeaa jag jonee sir sir lekh sahaama(n) ||
karam sukaram karaae aape aape bhagat dhiraRaama(n) ||
man mukh jooTh lahai bhai maana(n) aape giaan agaama(n) ||5||