Sri Guru Granth Sahib

ਅੰਗ ੬੩੫

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
ਸੋਰਠਿ ਮਹਲਾ ੧ ਤਿਤੁਕੀ ॥
ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥
ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥
ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥
ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥
ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥
ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥
ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥
ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥

Ang 635

jin chaakhiaa seiee saadh jaanan jiau gu(n)ge miThiaaiee ||
akathai kaa kiaa katheeaai bhaiee chaalau sadhaa rajaiee ||
gur dhaataa mele taa mat hovai nigure mat na kaiee ||
jiau chalaae tiau chaaleh bhaiee hor kiaa ko kare chaturaiee ||6||
eik bharam bhulaae ik bhagatee raate teraa khel apaaraa ||
jit tudh laae tehaa fal paiaa too hukam chalaavanahaaraa ||
sevaa karee je kichh hovai apanaa jeeau pi(n)dd tumaaraa ||
satigur miliaai kirapaa keenee a(n)mirat naam adhaaraa ||7||
gagana(n)tar vaasiaa gun paragaasiaa gun meh giaan dhiaana(n) ||
naam man bhaavai kahai kahaavai tato tat vakhaana(n) ||
sabadh gur peeraa gahir ga(n)bheeraa bin sabadhai jag bauraana(n) ||
pooraa bairaagee sahaj subhaagee sach naanak man maana(n) ||8||1||
soraTh mahalaa pehilaa titukee ||
aasaa manasaa ba(n)dhanee bhaiee karam dharam ba(n)dhakaaree ||
paap pu(n)n jag jaiaa bhaiee binasai naam visaaree ||
eeh maiaa jag mohanee bhaiee karam sabhe vekaaree ||1||
sun pa(n)ddit karamaa kaaree ||
jit karam sukh uoopajai bhaiee su aatam tat beechaaree || rahaau ||
saasat bedh bakai khaRo bhaiee karam karahu sa(n)saaree ||
paakha(n)dd mail na chookiee bhaiee a(n)tar mail vikaaree ||
ein bidh ddoobee maakuree bhaiee uoo(n)ddee sir kai bhaaree ||2||
dhuramat ghanee vigootee bhaiee dhoojai bhai khuaaiee ||
bin satigur naam na paieeaai bhaiee bin naamai bharam na jaiee ||
satigur seve taa sukh paae bhaiee aavan jaan rahaiee ||3||
saach sahaj gur te uoopajai bhaiee man niramal saach samaiee ||
gur seve so boojhai bhaiee gur bin mag na paiee ||
jis a(n)tar lobh k karam kamaavai bhaiee kooR bol bikh khaiee ||4||
pa(n)ddit dhahee viloieeaai bhaiee vichahu nikalai tath ||
jal matheeaai jal dhekheeaai bhaiee ih jag ehaa vath ||
gur bin bharam vigoocheeaai bhaiee ghaT ghaT dheau alakh ||5||
eih jag taago soot ko bhaiee dheh dhis baadho mai ||
bin gur gaaTh na chhooTiee bhaiee thaake karam kamai ||
eih jag bharam bhulaiaa bhaiee kahanaa kichhoo na jai ||6||
gur miliaai bhau man vasai bhaiee bhai maranaa sach lekh ||
majan dhaan cha(n)giaaieeaa bhaiee dharageh naam visekh ||