ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥
ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥
ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥
ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥
ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥
ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥
ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥
ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥
ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥
ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥
bikh maiaa chit mohiaa bhaiee chaturaiee pat khoi ||
chit meh Thaakur sach vasai bhaiee je gur giaan samoi ||2||
rooRau rooRau aakheeaai bhaiee rooRau laal chalool ||
je man har siau bairaageeaai bhaiee dhar ghar saach abhool ||3||
paataalee aakaas too bhaiee ghar ghar too gun giaan ||
gur miliaai sukh paiaa bhaiee chookaa manahu gumaan ||4||
jal mal kaiaa maajeeaai bhaiee bhee mailaa tan hoi ||
giaan mahaa ras naieeaai bhaiee man tan niramal hoi ||5||
dhevee dhevaa poojeeaai bhaiee kiaa maagau kiaa dheh ||
paahan neer pakhaaleeaai bhaiee jal meh booddeh teh ||6||
gur bin alakh na lakheeaai bhaiee jag booddai pat khoi ||
mere Thaakur haath vaddaieeaa bhaiee jai bhaavai tai dhei ||7||
bieear bolai meeThulee bhaiee saach kahai pir bhai ||
birahai bedhee sach vasee bhaiee adhik rahee har nai ||8||
sabh ko aakhai aapanaa bhaiee gur te bujhai sujaan ||
jo beedhe se uoobare bhaiee sabadh sachaa neesaan ||9||
e’eedhan adhik sakeleeaai bhaiee paavak ra(n)chak pai ||
khin pal naam ridhai vasai bhaiee naanak milan subhai ||10||4||
soraTh mahalaa teejaa ghar pehilaa titukee
ikOankaar satigur prasaadh ||
bhagataa dhee sadhaa too rakhadhaa har jeeau dhur too rakhadhaa aaiaa ||
prahilaadh jan tudh raakh le har jeeau haranaakhas maar pachaiaa ||
gurmukhaa no parateet hai har jeeau manmukh bharam bhulaiaa ||1||
har jee eh teree vaddiaaiee ||
bhagataa kee paij rakh too suaamee bhagat teree saranaiee || rahaau ||
bhagataa no jam joh na saakai kaal na neRai jaiee ||
keval raam naam man vasiaa naame hee mukat paiee ||
ridh sidh sabh bhagataa charanee laagee gur kai sahaj subhaiee ||2||
manmukhaa no parateet na aavee a(n)tar lobh suaau ||
gurmukh hiradhai sabadh na bhedhio har naam na laagaa bhaau ||
kooR kapaT paaj leh jaasee manmukh feekaa alaau ||3||
bhagataa vich aap varatadhaa prabh jee bhagatee hoo too jaataa ||
maiaa moh sabh lok hai teree too eko purakh bidhaataa ||